ਮਹਿਲ ਕਲਾਂ/ਬਰਨਾਲਾ, 10 ਅਕਤੂਬਰ :-
ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਬਾਰੇ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਗਾਗੇਵਾਲ ਬਲਾਕ ਮਹਿਲ ਕਲਾਂ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਡਾ. ਜਰਨੈਲ ਸਿੰਘ ਸਿੱਧੂ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਅਧੀਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੌਰਾਨ ਇਲਾਕੇ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਦੌਰਾਨ ਡਾ. ਜਰਨੈਲ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਬਿਨਾਂ ਅੱਗ ਲਗਾਏ ਖੇਤ ਵਿੱਚ ਵਾਹਕੇ ਹੀ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।ਇਸ ਮੌਕੇ ਸਨਵਿੰਦਰਪਾਲ ਸਿੰਘ ਬਰਾੜ, ਬੀ.ਟੀ.ਐਮ.(ਆਤਮਾ) ਨੇ ਆਤਮਾ ਸਕੀਮ ਅਧੀਨ ਦਿੱਤੀ ਜਾਂਦੀ ਸਹਾਇਤਾ (ਪ੍ਰਦਰਸ਼ਨੀ ਪਲਾਟ, ਟਰੇਨਿੰਗਾਂ, ਪ੍ਰਭਾਵੀ ਦੌਰੇ ਆਦਿ) ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।
ਉਹਨਾਂ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਆਰਥਿਕ ਕਗਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤੀ ਵਿਗਆਨੀਆਂ ਵੱਲੋਂ ਸਿਫਾਰਿਸ਼ ਕੀਤੀਆਂ ਦਵਾਈਆਂ ਦੀ ਸਹੀ ਮਾਤਰਾ ਵਿੱਚ ਹੀ ਖੇਤਾਂ ਵਿੱਚ ਪਾਈਆਂ ਜਾਣ ਅਤੇ ਵਿਭਾਗ ਵੱਲੋਂ ਇਨਸਿਟੂ ਸਕੀਮ ਅਧੀਨ ਸਬਸਿਡੀ ਤੇ ਪਰਾਲੀ ਨੂੰ ਸਾਂਭਣ ਵਾਲੀਆਂ ਦਿੱਤੀਆਂ ਜਾਂਦੀਆਂ ਮਸ਼ੀਨਾਂ ਬਾਰੇ ਦੱਸਿਆ।
ਇਸ ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਚਰਨ ਰਾਮ, ਖੇਤੀਬਾੜੀ ਵਿਸਥਾਰ ਅਫਸਰ, ਹਰਪਾਲ ਸਿੰਘ ਏ.ਐਸ.ਆਈ., ਮਹਿਲ ਕਲਾਂ, ਕੁਲਵੀਰ ਸਿੰਘ ਏ.ਟੀ.ਐੱਮ. ਤੇ ਕਿਸਾਨ ਅਮਰਜੀਤ ਸਿੰਘ, ਰਣਜੀਤ ਸਿੰਘ, ਬਰਜਿੰਦਰ ਸਿੰਘ, ਮਹਿੰਦਰ ਸਿੰਘ ਆਦਿ ਹਾਜ਼ਰ ਸਨ।

English






