ਸਰਕਾਰੀ ਕਾਲਜ ਰੋਪੜ ਵਿਖੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਕਰਵਾਏ
ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ
ਰੂਪਨਗਰ,14 ਅਕਤੂਬਰ :- ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਕੈਪ.ਮਨਤੇਜ ਸਿੰਘ ਚੀਮਾ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੂਪਨਗਰ ਵਿਖੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ “ਏਡਜ, ਸਵੈ ਇੱਛਤ ਖੂਨਦਾਨ, ਨਸ਼ਿਆਂ ਦੀ ਰੋਕਥਾਮ ਤੇ ਟੀ.ਬੀ.” ਸਬੰਧੀ ਕੁਇਜ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਕੈਪਟਨ ਸ. ਮਨਤੇਜ ਸਿੰਘ ਚੀਮਾ ਨੇ ਆਖਿਆਂ ਕਿ ਨੌਜਵਾਨਾਂ ਨੂੰ ਸਮਾਜ ਵਿੱਚ ਫੈਲੀਆਂ ਬੁਰਾਈਆਂ ਅਤੇ ਬਿਮਾਰੀਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਸ ਸੰਬੰਧੀ ਯੁਵਕ ਸੇਵਾਵਾਂ ਵਿਭਾਗ ਵੱਲੋਂ ਵੀ ਇਸ ਸਬੰਧੀ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
ਇਹਨਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਦੇ ਕਨਵੀਨਰ ਡਾ. ਅਨੂੰ ਸ਼ਰਮਾਂ ਨੇ ਦੱਸਿਆਂ ਕਿ ਕੁਇਜ ਮੁਕਾਬਲੇ ਵਿੱਚ ਰੂਪਨਗਰ ਜ਼ਿਲ੍ਹੇ ਦੇ ਛੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਹਨਾਂ ਵਿੱਚੋਂ ਪਹਿਲਾ ਸਥਾਨ ਸਰਕਾਰੀ ਸ਼ਿਵਾਲਕ ਕਾਲਜ ਨਯਾਂ ਨੰਗਲ ਦੀ ਟੀਮ ਨੇ , ਦੂਜਾ ਸਥਾਨ ਸ਼ਿਵਾਲਿਕ ਹਿਲਜ ਕਾਲਜ ਆੱਫ ਐਜੂਕੇਸ਼ਨ ਪੱਟੀ ਨੰਗਲ ਨੇ ਅਤੇ ਤੀਜਾ ਸਥਾਨ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਕਾਲਜ (ਲੜਕੀਆਂ) ਮੋਰਿੰਡਾ ਨੇ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ, ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਨੇ ਕੁਇਜ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਕਾਲਜਾਂ ਦੇ ਪ੍ਰਿੰਸੀਪਲ, ਇੰਚਾਰਜ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਇਹਨਾਂ ਵਿਸ਼ਿਆਂ ਸਬੰਧੀ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਪ੍ਰੋ. ਰਵਨੀਤ ਕੌਰ ਇੰਚਾਰਜ ਐਨ.ਸੀ.ਸੀ. ਨੇ ਇਸ ਪ੍ਰੋਗਰਾਮ ਵਿੱਚ ਅਹਿਮ ਸਹਿਯੋਗ ਅਦਾ ਕੀਤਾ ਅਤੇ ਧੰਨਵਾਦ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਕੁਇਜ ਮਾਸਟਰ ਦੀ ਭੂਮਿਕਾ ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਕੀਰਤੀ ਭਾਗੀਰਥ ਨੇ ਨਿਭਾਈ ਅਤੇ ਮੰਚ ਸੰਚਾਲਨ ਪ੍ਰੋ. ਗੁਰਪ੍ਰੀਤ ਕੌਰ ਨੇ ਕੀਤਾ।
ਇਸ ਮੌਕੇ ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ ਤੋਂ ਇਲਾਵਾ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ ਅਤੇ ਵੱਖ–ਵੱਖ ਕਾਲਜਾਂ ਤੋਂ ਆਏ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀ ਹਾਜਰ ਸਨ।

English






