ਸੁਖਬੀਰ ਸਿੰਘ ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੁੰ ਵਧਾਈ

SUKHBIR BADAL
Shiromani Akali Dal (SAD) president Sukhbir Singh Badal today expressed shock at the massive contamination of river waters of the State due to unchecked
ਵਾਪਸ ਘਰ ਪਰਤਣ ਦੇ ਫੈਸਲੇ ਦਾ ਕੀਤਾ ਸਵਾਗਤ, ਕਿਹਾ ਕਿ ਅਕਾਲੀ ਦਲ ਨੇ ਆਪਣੇ ਵੱਲੋਂ ਬਣਦਾ ਯੋਗਦਾਨ ਪਾਇਆ

ਚੰਡੀਗੜ੍ਹ, 9 ਦਸੰਬਰ 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ।

ਹੋਰ ਪੜ੍ਹੋ :-ਅਵਤਾਰ ਸਿੰਘ ਨੇ ਉਪ ਮੁੱਖ ਮੰਤਰੀ ਰੰਧਾਵਾ ਦੀ ਹਾਜ਼ਰੀ ਵਿੱਚ ਪਨਕੋਫੈੱਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਹਨਾਂ ਨੂੰ ਭਰੋਸ ਵਿਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ।

ਸਰਦਾਰ ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਆਪਣੇ ਘਰ ਪਰਤਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤੰਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰਿ੍ਹਆਂ ਤੱਕ ਯਾਦ ਰੱਖਿਆ ਜਾਵੇਗਾ।ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐਨ ਡੀ ਏ ਵੀ ਉਦੋਂ ਛੱਡ ਦਿੱਤਾ ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਹਨਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।