ਮੁੱਖ ਮੰਤਰੀ ਕੋਰੋਨਾ ਹਾਲਾਤਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰਾਂ ਨਾਲ ਸਿੱਧੀ ਮੀਟਿੰਗ ਕਰਨ : ਸੁਖਬੀਰ ਸਿੰਘ ਬਾਦਲ

“Govt slamming the door shut on farmers face “- Sukhbir Singh Badal

ਮੁੱਖ ਮੰਤਰੀ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਜੀਵਨ ਰੱਖਿਅਕ ਦਵਾਈਆਂ ਬਲੈਕ ਵਿਚ ਨਾ ਵਿਕਣ
ਕੋਰੋਨਾ ਮਰੀਜ਼ਾ ਨੂੰ ਯੂਥ ਅਕਾਲੀ ਦਲ ਵੱਲੋਂ ਸ਼ੁਰੂ ਕੀਤੇ ਪਲਾਜ਼ਮਾ ਬੈਂਕ ਦਾ ਲਾਹਾ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ, 2 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਲਗਾਤਾਰ ਵਿਗੜ ਰਹੇ ਕੋਰੋਨਾ ਮਹਾਮਾਰੀ ਹਾਲਾਤਾਂ ਦੀ ਸਮੀਖਿਆ ਵਾਸਤੇ ਡਿਪਟੀ ਕਮਿਸ਼ਨਰਾਂ ਨਾਲ ਸਿੱਧੀ ਮੀਟਿੰਗ ਕਰਨ ਤਾਂ ਜੋ ਦਰੁੱਸਤੀ ਭਰੇ ਕਦਮ ਤੁਰੰਤ ਚੁੱਕੇ ਜਾ ਸਕਣ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਛੇਤੀ ਤੋਂ ਛੇਤੀ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਉਹਨਾਂ ਨੇ ਲੋੜਵੰਦ ਮਰੀਜ਼ਾਂ ਨੂੰ ਯੂਥ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪਲਾਜ਼ਮਾ ਬੈਂਕ ਸਹੂਲਤ ਦਾ ਲਾਭ ਲੈਣ ਵਾਸਤੇ ਵੀ ਆਖਿਆ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿਚ ਇਹ ਭਾਵਨਾ ਵੱਧ ਰਹੀ ਹੈ ਕਿ ਲੋਕਾਂ ਨੁੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਅਤੇ ਸਰਕਾਰ ਸਿਰਫ ਨਾਂ ਦੀ ਰਹਿ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਪ੍ਰਭਾਵ ਤੁਰੰਤ ਦਰੁੱਸਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ  ਹਾਲਾਤ ਇਸ ਕਦਰ ਖਰਾਬ ਇਸ ਕਰ ਕੇ ਹੋਏ ਹਨ ਕਿਉਂਕਿ ਮੁੱਖ ਮੰਤਰੀਆਂ ਦੀਆਂ ਜ਼ਿੰਮੇਵਾਰੀਆਂ ਅਧੀਨ ਅਫਸਰਾਂ ਨੂੰ ਦੇ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਉਹਨਾਂ ਨੂੰ ਸਥਿਤੀ ਦਾ ਚਾਰਜ ਸੰਭਾਲਣਾ ਚਾਹੀਦਾ ਅਤੇ ਆਪ ਰੋਜ਼ਾਨਾ ਆਧਾਰ ’ਤੇ ਸਭ ਤੋਂ ਵੱਧ ਮਾਰ ਹੇਠ ਆਏ ਜ਼ਿਲਿ੍ਹਆਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਟੀਮ ਨਾਲ ਲਗਾਤਾਰ ਮੀਟਿੰਗ ਕਰਨੀ ਚਾਹੀਦੀ ਹੈ ਜਿਸਨੂੰ ਕੋਰੋਨਾ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਕਦਮ ਚੁੱਕਣ ਤਾਂ ਜੋ ਜੀਵਨ ਰੱਖਿਅਕ ਦਵਾਈਆਂ ਦੀ ਸੂਬੇ ਵਿਚ ਬਲੈਕ ਵਿਚ ਵਿਕਰੀ ਨਾ ਹੋਣੀ ਯਕੀਨੀ ਬਣਾਈ ਜਾ ਸਕੇ ਅਤੇ ਲੋਕ ਆਕਸੀਜ਼ਨ ਤੇ ਹਸਪਤਾਲਾਂ ਵਿਚ ਬੈਡਾਂ ਦੀ ਘਾਟ ਨਾਲ ਮੁਸ਼ਕਿਲਾਂ ਨਾ ਝੱਲਣ। ਉਹਨਾਂ ਕਿਹਾ ਕਿ ਐਂਬੂਲੈਂਸਾਂ ਵੱਲੋਂ ਮਰੀਜ਼ਾਂ ਤੇ ਉਹਨਾਂ ਦੇ ਰਿਸ਼ਤੇਦਾਰ ਤੋਂ ਲਏ ਜਾਣ ਵਾਲੇ ਕਿਰਾਏ ਵੀ ਨਿਰਧਾਰਿਤ ਹੋਣੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਸਰਕਾਰ ਨਾਲ ਸਹਿਯੋਗ ਕਰ ਰਿਹਾ ਹੈ ਤੇ ਇਸਨੇ ਬੀਤੇ ਸਮੇਂ ਵਿਚ ਵੀ ਸਹਿਯੋਗ ਕੀਤਾ ਹੈ ਪਰ ਸਰਕਾਰ ਨੂੰ ਲੋਕਾਂ ਦੀਆਂ ਤਕਲੀਫਾਂ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣੀ ਚਾਹੀਦੀ ਹੈ।

ਸ੍ਰੀ ਬਾਦਲ ਨੇ ਕਿਹਾ  ਕਿ ਸੂਬੇ ਵਿਚ ਪਹਿਲਾਂ ਕੀਤੇ ਦੌਰਿਆਂ ਦੌਰਾਨ ਅਤੇ ਲੋਕਾਂ ਨਾਲ ਕੀਤੀ ਗੱਲਬਾਤ ਦੋਰਾਨ ਉਹਨਾਂ ਮਹਿਸੂਸ ਕੀਤਾ ਕਿ ਲੋਕ ਵੈਕਸੀਨ ਲਗਵਾਉਣ ਤੋਂ ਕਿਨਾਰਾ ਕਰ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਤਰ੍ਹਾਂ ਦੀ ਗਲਤਫਹਿਮੀ ਪਾਸੇ ਕਰ ਕੇ ਆਪ ਤੇਜ਼ ਰਫਤਾਰ ਨਾਲ ਵੈਕਸੀਨ ਲਗਵਾਉਣ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਹਾਮਾਰੀ ਨਾਲ ਨਜਿੱਠਣ ਲਈ ਵੈਕਸੀਨ ਲਗਵਾਉਣਾ ਹੀ ਇਕੋ ਇਕ ਤਰੀਕਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵੈਕਸੀਨ ਲਈ ਆਰਡਰ ਦੇਰੀ ਨਾਲ ਦਿੱਤੇ ਹਨ ਅਤੇ ਇਸਨੁੰ ਵੈਕਸੀਨ ਦੀ ਉਪਲਬਧਤਾ ਯਕੀਨੀ ਬਣਾਉਣ ਲਈਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਯੂਥ ਅਕਾਲੀ ਦਲ ਨੁੰ ਪਲਾਜ਼ਮਾ ਦਾਨ ਕਰਨ ਵਾਸਤੇ ਬੇਨਤੀ ਕੀਤੀ ਸੀ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਨੇ ਪਲਾਜ਼ਮਾ ਬੈਂਕ ਬਣਾਇਆ ਹੈ ਤੇ ਉਹਨਾਂ ਨੇ ਲੋੜਵੰਦਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਾਸਤੇ ਕਿਹਾ। ਉਹਨਾਂ ਨੇ ਯੂਥ ਅਕਾਲੀ ਦਲ ਨੁੰ ਅਪੀਲ ਕੀਤੀ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਲੰਗਰ ਲਗਾਏ ਜਾਣ।