ਸਵੀਪ ਗਤੀਵਿਧੀਆਂ ਤਹਿਤ ਹਾਲਗੇਟ ਵਿਖੇ ਬਣਾਈ ਗਈ ਰੰਗੋਲੀ

ਸਵੀਪ ਗਤੀਵਿਧੀਆਂ ਤਹਿਤ ਹਾਲਗੇਟ ਵਿਖੇ ਬਣਾਈ ਗਈ ਰੰਗੋਲੀ
ਸਵੀਪ ਗਤੀਵਿਧੀਆਂ ਤਹਿਤ ਹਾਲਗੇਟ ਵਿਖੇ ਬਣਾਈ ਗਈ ਰੰਗੋਲੀ

ਅੰਮ੍ਰਿਤਸਰ 3 ਫਰਵਰੀ 2022

ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਸ੍ਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਮੁਹਿੰਮ ਤਹਿਤ ਵੋਟਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਾਲਗੇਟ ਵਿਖੇ ਸਰਕਾਰੀ ਆਰਟ ਐਂਡ ਕਰਾਫ਼ਟ ਟੀਚਰ ਟਰੇਨਿੰਗ ਸੰਸਥਾ ਦੇ ਸਿਖਿਆਰਥੀਆਂ ਵਲੋਂ ਰੰਗੋਲੀ ਬਣਾਈ ਗਈ। ਜਿਸਦਾ ਮੁੱਖ ਮੰਤਵ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਸੀ। ਜੋ ਵੱਧ ਤੋ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕੀਤਾ ਜਾ ਸਕੇ।

ਹੋਰ ਪੜ੍ਹੋ :-ਜਿਲ੍ਹਾ ਚੋਣ ਅਫਸਰ ਵਲੋਂ ‘ਨੋ ਯੂਅਰ ਕੈਂਡੀਡੇਟ’ ਐਪ ਦੀ ਵੱਧ ਤੋਂ ਵੱਧ ਵਰਤੋਂ ਦਾ ਸੱਦਾ

ਇਸ ਮੌਕੇ ਸ: ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਹਰ ਇਕ ਨੌਜਵਾਨ ਨੂੰ 18 ਸਾਲ ਦਾ ਹੋਣ ਤੇ ਆਪਣੀ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈਜਿਸ ਨਾਲ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣ ਤਾਂ ਜੋ ਆਪਣੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।