ਚੰਡੀਗੜ੍ਹ: 4 ਜਨਵਰੀ 2022
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਖਲ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਟੈਲੀਫੋਨ ਉਪਰੇਟਰ ਵਜੋਂ ਸੇਵਾ ਨਿਭਾ ਰਹੀ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਤੌਰ ਟੈਲੀਫੋਨ ਸੁਪਰਵਾਈਜਰ ਵਜੋਂ ਤਰੱਕੀ ਮਿਲ ਗਈ ਹੈ।
ਹੋਰ ਪੜ੍ਹੋ :-ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੀ ਪਹਿਲਕਦਮੀ: ਸੁਖਵਿੰਦਰ ਸਿੰਘ ਬਿੰਦਰਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਸ੍ਰੀਮਤੀ ਲਖਵਿੰਦਰ ਕੌਰ ਸਪੁੱਤਰੀ ਸ੍ਰੀ ਬਲਬੀਰ ਸਿੰਘ ਨੇ ਰਾਖਵੇਂ ਨੁਕਤੇ ਵਿਰੁੱਧ ਉਸ ਦੇ ਵਿਭਾਗ ਵਲੋਂ ਬਣਦੀ ਪੱਦ ਉਨਤੀ ਨਾ ਦੇਣ ਸਬੰਧੀ ਕਮਿਸ਼ਨ ਨੂੰ ਅਰਜ਼ੀ ਦਿੱਤੀ ਸੀ । ਇਸ ਸਬੰਧੀ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸ੍ਰੀਮਤੀ ਲਖਵਿੰਦਰ ਕੌਰ ਦੀ ਸ਼ਿਕਾਇਤ ਬਿਲਕੁਲ ਵਾਜਬ ਸੀ। ਇਸ ਸਬੰਧ ਵਿੱਚ ਕਮਿਸ਼ਨ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਨੂੰ ਸ੍ਰੀਮਤੀ ਲਖਵਿੰਦਰ ਕੌਰ ਨੂੰ ਬਣਦੀ ਪੱਦ ਉਨਤੀ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਨੇ ਸ੍ਰੀਮਤੀ ਲਖਵਿੰਦਰ ਕੌਰ ਨੂੰ ਪੱਦ ਉਨਤੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।.

English






