
ਨਵਾਂਸ਼ਹਿਰ, 22 ਅਕਤੂਬਰ 2021
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਵਾਲੀ ਦੇ ਮੌਕੇ ’ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ 25 ਅਕਤੂਬਰ 2021 ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ (ਕਮਰਾ ਨੰਬਰ ਬੀ-101) ਵਿਖੇ ਆਮ ਪਬਲਿਕ ਦੀ ਹਾਜ਼ਰੀ ਵਿਚ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀਆਂ ਕੋਲੋਂ 23 ਅਕਤੂਬਰ 2021 ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਰਾਹੀਂ ਸਬ-ਡਵੀਜ਼ਨ ਵਾਈਜ਼ ਦਰਖ਼ਾਸਤਾਂ ਮੰਗੀਆਂ ਗਈਆਂ ਹਨ। ਉਨਾਂ ਦੱਸਿਆ ਕਿ ਨਿਸਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ। ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ।
ਫੋਟੋ :-ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ।

English





