ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਜਲਦੀ ਤੋਂ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ
ਜਲੰਧਰ, 28 ਸਤੰਬਰ 2021
ਦਫ਼ਤਰੀ ਕੰਮਕਾਜ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਅਤੇ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਲਈ ਵੱਲੋਂ ਮੰਗਲਵਾਰ ਨੂੰ ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾ ਦਾ ਨਿਰੀਖਣ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਜਲਦੀ ਤੋਂ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਹੋਰ ਪੜ੍ਹੋ :-ਗਰੇਸ਼ੀਅਨ ਹਸਪਤਾਲ ਮੋਹਾਲੀ ਵੱਲੋਂ ਨਿਊਕਲੀਅਰ ਮੈਡੀਸਨ ਤਕਨੀਕ ਨਾਲ ਬੀਮਾਰੀਆਂ ਦੀ ਜਾਂਚ
ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਸਹਾਇਕ ਕਮਿਸ਼ਨਰ ਹਰਦੀਪ ਸਿੰਘ ਵੀ ਮੌਜੂਦ ਸਨ, ਵੱਲੋਂ ਨਾਜਰ ਬ੍ਰਾਂਚ, ਐਮ. ਏ. ਬ੍ਰਾਂਚ ਅਤੇ ਅਮਲਾ ਸ਼ਾਖਾ ਸਮੇਤ ਵੱਖ-ਵੱਖ ਸ਼ਖਾਵਾਂ ਦੀ ਪੜਤਾਲ ਦੌਰਾਨ ਪੈਂਡੈਂਸੀ ਚੈੱਕ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦਫ਼ਤਰ ਵਿੱਚ ਕਿਸੇ ਕਿਸਮ ਦੀ ਕੋਈ ਪੈਂਡੈਂਸੀ ਨਾ ਰਹੇ ਅਤੇ ਸਿਸਟਮ ਵਿੱਚ ਉਚ ਪਾਰਦਰਸ਼ਤਾ ਅਤੇ ਜਵਾਬਦੇਹੀ ਮਹੱਤਤਾ ‘ਤੇ ਜ਼ੋਰ ਦਿੱਤਾ।
ਉਨ੍ਹਾਂ ਸਹਾਇਕ ਕਮਿਸ਼ਨਰ ਨੂੰ ਕਿਹਾ ਕਿ ਜਿਨ੍ਹਾਂ ਦਫ਼ਤਰਾਂ ਵੱਲ ਕਿਸੇ ਕਿਸਮ ਦੀ ਪੈਂਡੈਂਸੀ ਹੈ, ਦੀ ਹਰ ਹਫ਼ਤੇ ਮੀਟਿੰਗ ਬੁਲਾ ਕੇ ਮਾਮਲਿਆਂ ਦੇ ਜਲਦੀ ਤੋਂ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ।
ਸ਼੍ਰੀ ਥੋਰੀ ਨੇ ਨਿਰੀਖਣ ਦੌਰਾਨ ਬ੍ਰਾਂਚਾ ਦੇ ਆਧੁਨਿਕੀਕਰਨ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਦਫ਼ਤਰਾਂ ਦੀ ਸਾਫ਼-ਸਫਾਈ, ਲੋੜੀਂਦੇ ਫਰਨੀਚਰ ਦੀ ਵਿਵਸਥਾ ਅਤੇ ਸਹੀ ਰਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਖਾਵਾਂ ਦੀ ਨਿਯਮਿਤ ਪੜਤਾਲ ਕੀਤੀ ਗਈ ਹੈ ਤਾਂ ਜੋ ਇਨ੍ਹਾਂ ਦੇ ਕੰਮਕਾਜ ਨੂੰ ਹੋਰ ਚੁਸਤ-ਦਰੁੱਸਤ ਕੀਤਾ ਜਾ ਸਕੇ ਅਤੇ ਸ਼ਖਾਵਾਂ ਦੇ ਕੰਮਕਾਜ ਵਿੱਚ ਜੇਕਰ ਕੁਝ ਕਮੀ ਹੈ ਤਾਂ ਉਸ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਦਫ਼ਤਰਾਂ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਸੰਜੀਦਾ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਸੇਵਾਵਾਂ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

English






