-ਪਿੰਡ ਪਿੰਡ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਸਹੁਲਤਾਂ
ਫਾਜਿ਼ਲਕਾ, 20 ਜੁਲਾਈ :-
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਅੱਜ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾਬੰਦੀ ਕਰਨ ਲਈ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੁਲਤਾਂ ਦਿੱਤੀਆਂ ਜਾਣਗੀਆਂ ਜਦ ਕਿ ਇੰਨ੍ਹਾਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਵੀ ਵਿਸੇਸ਼ ਰੂਪ ਰੇਖਾ ਉਲੀਕੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ 31 ਪਿੰਡਾਂ ਤੋਂ ਇਸ ਮੁਹਿੰਮ ਦਾ ਆਗਾਜ ਕੀਤਾ ਜਾਵੇਗਾ। ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਇੰਨ੍ਹਾਂ ਪਿੰਡਾਂ ਵਿਚ ਸਾਰੇ ਇੱਛੁਕ ਵਿਅਕਤੀਆਂ ਦੇ ਮਗਨਰੇਗਾ ਯੋਜਨਾ ਤਹਿਤ ਜਾਬ ਕਾਰਡ ਬਣਾਏ ਜਾਣ। ਉਨ੍ਹਾਂ ਨੇ ਸਕੂਲਾਂ ਵਿਚ ਰੇਨ ਵਾਟਰ ਹਾਰਵੈਸਟ ਪ੍ਰੋਜ਼ੈਕਟ ਦੇ ਕੰਮ ਤੁਰੰਤ ਪੂਰੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਕੰਮਾਂ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਪਿੰਡਾਂ ਵਿਚ ਸਿਹਤ ਵਿਭਾਗ ਵੱਲੋਂ ਪਹਿਲਾਂ ਵੀ ਮਹੀਨਾਵਾਰ ਕੈਂਪ ਲਗਾਏ ਜਾ ਰਹੇ ਹਨ ਜ਼ੋ ਕਿ ਅੱਗੇ ਵੀ ਜਾਰੀ ਰੱਖੇ ਜਾਣਗੇ। ਉਨ੍ਹਾਂ ਨੇ ਪਿੰਡਾਂ ਵਿਚ ਛੱਪੜਾਂ ਦੀ ਸਫਾਈ ਯਕੀਨੀ ਬਣਾਉਣ ਲਈ ਵੀ ਕਿਹਾ।ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਸਾਰੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜ਼ੋੜਨ ਲਈ ਜਿੱਥੇ ਕਿਤੇ ਵੀ ਗਰਾਉਂਡ ਨਹੀਂ ਹੈ, ਉਥੇ ਗਰਾਉਂਡਾਂ ਬਣਾਈਆਂ ਜਾਣਗੀਆਂ। ਉਨ੍ਹਾਂ ਨੇ ਪਿੰਡਾਂ ਵਿਚ ਰੱੂਖ ਲਗਾਉਣ ਅਤੇ ਪੀਣ ਵਾਲੇ ਪਾਣੀ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਚਰਨ ਸਿੰਘ, ਜੀਓਜੀ ਜਿ਼ਲ੍ਹਾ ਇੰਚਾਰਜ ਕਰਨਲ ਅਜੀਤ ਸਿੰਘ ਸਮਾਘ, ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ, ਤਹਿਸੀਲ ਭਲਾਈ ਅਫ਼ਸਰ ਅਸੋਕ ਕੁਮਾਰ, ਡੀਡੀਐਫ ਸਿਧਾਰਥ ਆਦਿ ਵੀ ਹਾਜਰ ਸਨ।

English