ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Himanshu Aggarwal
ਈ ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ

ਫਾਜ਼ਿਲਕਾ 5 ਅਕਤੂਬਰ :- 

ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਨਵੰਬਰ 2022 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਾਬੰਦੀਆਂ ਅਨੁਸਾਰ   ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ/ਪ੍ਰਾਈਵੇਟ ਲਾਟਰੀਆਂ/ਕਮੇਟੀਆਂ, ਜਿਸ ਵਿੱਚ ਹਫ਼ਤਾਵਾਰੀ ਜਾ ਮਹੀਨੇਵਾਰ ਪੈਸੇ ਇਕੱਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ/ਇਨਾਮੀ ਵਸਤੂ ਦਿੱਤੀ ਜਾਂਦੀ ਹੈ ਜਾਂ ਬੋਲੀ ਕੀਤੀ ਜਾਂਦੀ ਹੈ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।

ਪਾਬੰਦੀਆਂ ਅਨੁਸਾਰ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਇਕੱਠੇ ਹੋਣ, ਜਨਤਕ ਥਾਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਗਾਉਣ, ਜਨਤਕ ਥਾਵਾਂ ਤੇ ਭੜਕਾਉ ਭਾਸ਼ਣ ਦੇਣ ਜਾਂ ਉਤੇਜਕ ਸ਼ਬਦਾਂ ਦੇ ਇਸਤੇਮਾਲ ਦੀ ਮਨਾਹੀ ਕੀਤੀ ਗਈ ਹੈ।  ਇਨ੍ਹਾਂ ਹੁਕਮਾਂ ਤੋਂ ਡਿਊਟੀ ਨਿਭਾਅ ਰਹੇ ਪੁਲਿਸ, ਫੌਜ ਦੇ ਜਵਾਨ ਤੇ ਸਰਕਾਰੀ ਕਰਮਚਾਰੀਆਂ, ਵਿਆਹ, ਮਾਤਮੀ ਜਲੂਸ ਅਤੇ ਜਿਨ੍ਹਾਂ ਥਾਵਾਂ ਲਈ ਸਪੱਸ਼ਟ ਪ੍ਰਵਾਨਗੀ ਜਿਲ੍ਹਾ ਮੈਜਿਸਟਰੇਟ, ਉਪ ਮੰਤਲ ਮੈਜਿਸਟਰੇਟ ਤੋਂ ਲਈ ਗਈ ਹੋਵੇਗੀ ਨੂੰ ਛੋਟ ਹੋਵੇਗੀ।

ਪਾਬੰਦੀਆਂ ਅਨੁਸਾਰ  ਜ਼ਿਲੇ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।  ਇਹ ਹੁਕਮ ਪਸ਼ੂ ਵਿਕਾਸ ਅਤੇ ਪੰਚਾਇਤ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਨਰੀ ਹਸਪਤਾਲਾਂ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ, ਪੰਜਾਬ, ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਈਨ ਸੀਮਨ ਇੰਪੋਰਟ ਕੀਤਾ ਜਾਵੇ ’ਤੇ ਹੁਕਮ ਲਾਗੂ ਨਹੀਂ ਹੋਣਗੇ।

 

ਹੋਰ ਪੜ੍ਹੋ :-  ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਭਲਕੇ 09 ਵਜੇ ਤੋਂ 02 ਵਜੇ ਤੱਕ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ ਪੰਚਾਲ