ਲੋਕਾਂ ਨੂੰ ਹਰ ਘਰ ਤਿਰੰਗ ਲਹਿਰਾਉਣ ਦੀ ਕੀਤੀ ਅਪੀਲ
ਫਾਜਿ਼ਲਕਾ, 13 ਅਗਸਤ :-
ਆਜਾਦੀ ਦਿਵਸ ਮੌਕੇ ਹੋਣ ਵਾਲੇ ਜਿ਼ਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਦੀ ਦੇਖਰੇਖ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਹਚਚਰਨ ਸਿੰਘ ਨੇ ਤਿੰਰਗਾ ਲਹਿਰਾ ਕੇ ਪ੍ਰੇਡ ਤੋਂ ਸਲਾਮੀ ਲਈ ਤੇ ਪ੍ਰੇਡ ਦਾ ਮੁਆਇਨਾ ਕੀਤਾ।ਇਸ ਮੌਕੇ ਐਸਐਸਪੀ ਫਾਜਿ਼ਲਕਾ ਸ੍ਰੀ ਭੁਪਿੰਦਰ ਸਿੰਘ ਵੀ ਵਿਸੇਸ਼ ਤੌਰ ਤੇ ਹਾਜਰ ਰਹੇ।
ਰਿਹਰਸਲ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਵਿਰਾਸਤੀ ਰੰਗਾਂ ਨਾਲ ਲਬਰੇਜ਼ ਪੇਸ਼ਕਾਰੀਆਂ ਦਿੱਤੀਆਂ। ਪ੍ਰੇਡ ਕਮਾਂਡਰ ਡੀਐਸਪੀ ਅਤੁਲ ਸੋਨੀ ਦੀ ਅਗਵਾਈ ਵਿਚ ਮਾਰਚ ਪਾਸਟ ਹੋਇਆ। ਵਿਭਾਗਾਂ ਵੱਲੋਂ ਝਾਂਕੀਆਂ ਕੱਢੀਆਂ ਗਈਆਂ।
ਇਸ ਤੋਂ ਬਾਅਦ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਅਜਾਦੀ ਦੇ 75 ਸਾਲ ਪੂਰੇ ਹੋਣ ਤੇ ਇਹ ਸਮਾਗਮ ਸਾਡੇ ਲਈ ਬਹੁਤ ਖਾਸ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਇਸ ਸਮਾਗਮ ਨੂੰ ਸਫਲਤਾ ਪੂਰਵਕ ਮਨਾਉਣ ਲਈ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਹਰ ਘਰ ਤਿਰੰਗਾ ਮੁਹਿੰਮ ਤਹਿਤ ਵੀ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਤਿਰੰਗਾ ਲਗਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਿਨ ਪ੍ਰਤੀ ਲੋਕਾਂ ਵਿਚ ਭਾਰੀ ਉਤਸਾਹ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਦੌਰਾਨ ਆਪਣੇ ਘਰਾਂ ਤੇ ਤਿਰੰਗੇ ਝੰਡੇ ਲਗਾਉਣ।
ਐਸਐਸਪੀ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਆਜਾਦੀ ਦਿਵਸ ਦੇ ਮੱਦੇਨਜਰ ਜਿ਼ਲ੍ਹੇ ਭਰ ਵਿਚ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਐਸਪੀ ਮੋਹਨ ਲਾਲ, ਡੀਐਸਪੀ ਵਿਭੋਰ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ: ਮਨਜੀਤ ਸਿੰਘ ਔਲਖ, ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਖਬੀਰ ਸਿੰਘ ਬੱਲ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ: ਸੁਖਪਾਲ ਸਿੰਘ ਆਦਿ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

English






