ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਭਗਵੰਤ ਮਾਨ ਦੀ ਆਪ ਸਰਕਾਰ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸਟੇਟਸ ਰਿਪੋਰਟ ਤਲਬ ਕਰਨ ਦੇ ਫੈਸਲੇ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੀਤਾ ਸਵਾਗਤ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੇਗਾ —– ਕੈਂਥ 
ਚੰਡੀਗੜ੍ਹ,12 ਜੁਲਾਈ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਹੋਏ ਘਪਲੇ ਦੀ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ।
ਇਥੇ ਇਹ ਵਰਨਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਪੰਜਾਬ ‘ਚ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਘਪਲੇ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਸੀ ਜਿਸ ਨੂੰ ਕੇਂਦਰ ਸਰਕਾਰ ਨੇ ਵੀ ਇਸ ਉਤੇ ਗੰਭੀਰ ਨੋਟਿਸ ਲਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਘਪਲੇ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਿਸ ਨਾਲ ਅਨੁਸੂਚਿਤ ਜਾਤੀ ਵਰਗ ਵਿੱਚ ਨਿਰਾਸ਼ਾ ਅਤੇ ਹਤਾਸ਼ਾ ਪੈਦਾ ਹੋਈ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਮਾਨਯੋਗ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਰਿਪੋਰਟ ਤਲਬ ਕਰਨ ਦਾ ਜੋ ਫ਼ੈਸਲਾ ਲਿਆ ਹੈ ਉਸ ਨਾਲ ਆਸ ਬੱਝੀ ਹੈ ਕਿ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨੈਸ਼ਨਲ ਸ਼ਡੀਊਲ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਜਲਦੀ ਹੀ ਕੀ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੇਗਾ।