ਸਬਜ਼ੀ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਦਿੱਤੀਆਂ ਗਈਆ
ਬਰਨਾਲਾ, 9 ਅਕਤੂਬਰ 2021
ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਅਤੇ ਪਰਾਲੀ ਦੇ ਸੁੱਚਜੇ ਪ੍ਰਬੰਧਨ ਲਈ ਜਾਗਰੁਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਤਾਂ ਜੋ ਵਿਦਿਆਰਥੀ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਣ।
ਹੋਰ ਪੜ੍ਹੋ :-ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ
ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣਾ ਇੱਕ ਜਟਿਲ ਸਮੱਸਿਆ ਬਣ ਚੁੱਕੀ ਹੈ, ਜਦਕਿ ਪਰਾਲੀ ਦੇ ਕਈ ਤਰ੍ਹਾਂ ਨਾਲ ਪ੍ਰਬੰਧਨ ਕੀਤਾ ਜਾ ਸਕਦੇ ਹਨ, ਜਿਵੇਂ ਕਿ ਪਰਾਲੀ ਦੀਆਂ ਬੇਲਰ/ਰੇਕ ਨਾਲ ਗੰਢਾਂ ਬਣਾ ਕੇ ਬਾਹਰ ਕੱਢਿਆ ਜਾ ਸਕਦਾ, ਸੁਪਰ ਸੀਡਰ ਦੀ ਵਰਤੋਂ ਕਰਕੇ ਇਸ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਪਸ਼ੂਆਂ ਲਈ ਚਾਰਾ ਬਨਾਉਣਾ, ਖੁੰਬਾਂ ਤੇ ਹੋਰ ਫਸਲਾਂ ਦੀ ਮਲਚਿੰਗ ਵੀ ਕੀਤੀ ਜਾ ਸਕਦੀ ਹੈ, ਇਸ ਸੰਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਦੇ ਨਾਲ ਸਕੂਲੀ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਜੋ ਵਿਦਿਆਰਥੀ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਦੇ ਸੁੱਚਜੇ ਪ੍ਰਬੰਧਨ ਸੰਬੰਧੀ ਜਾਣਕਾਰੀ ਦੇ ਸਕਣ ।
ਖੇਤੀਬਾੜੀ ਵਿਭਾਗ ਬਰਨਾਲਾ ਨੇ ਅੱਜ ਤੀਸਰਾ ਸਕੂਲੀ ਮੁਕਾਬਲਾ ਸਰਕਾਰੀ ਸੀਨੀਅਰ

English





