ਖੇਡਾਂ ਵਤਨ ਪੰਜਾਬ ਦੀਆਂ ਨੇ ਰਾਜ ਵਿਚ ਖੇਡ ਸਭਿਆਚਾਰ ਨੂੰ ਕੀਤਾ ਪ੍ਰਫੁਲਿਤ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬੱਲੂਆਣਾ, ਫਾਜਿ਼ਲਕਾ, 14 ਅਕਤੂਬਰ :-

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਰਾਜ ਵਿਚ ਖੇਡ ਸਭਿਆਚਾਰ ਨੂੰ ਹੋਰ ਪ੍ਰਫੁਲਿਤ ਕੀਤਾ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਚੰਨਣ ਖੇੜਾ ਵਿਖੇ ਸਵ. ਦੀਪਾ ਮਹਿਤਾ ਦੀ ਯਾਦ ਵਿੱਚ ਕਰਵਾਏ ਪਹਿਲੇ ਵਾਲੀਬਾਲ ਟੂਰਨਾਮੈਂਟ ਵਿਚ ਭਾਗ ਲੈਣ ਤੋਂ ਬਾਅਦ ਆਖੀ।
ਵਿਧਾਇਕ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਜ਼ੋਸ਼ੀਲੀ ਊਰਜਾ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਇਸੇ ਲਈ ਸੂਬਾ ਸਰਕਾਰ ਨੇ ਖੇਡਾਂ ਕਰਵਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਨੌਜਵਾਨ ਚੰਗੇ ਕੰਮ ਵਿਚ ਲੱਗਣਗੇ ਤਾਂ ਸਾਡਾ ਸੂਬਾ ਤਰੱਕੀ ਕਰੇਗਾ।
ਇਸ ਮੌਕੇ ਉਨ੍ਹਾਂ ਨੇ ਆਯੌਜਕਾਂ ਨੂੰ ਇਹ ਸਫਲ ਟੂਰਨਾਮੈਂਟ ਕਰਵਾਉਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਪਿੰਡ ਪੱਧਰ ਤੇ ਇਸ ਤਰਾਂ ਦੇ ਖੇਡ ਆਯੋਜਨ ਨੌਜਵਾਨਾਂ ਲਈ ਵਰਦਾਨ ਸਿੱਧ ਹੁੰਦੇ ਹਨ ਅਤੇ ਉਹ ਆਪਣਾਂ ਖੇਡ ਹੁਨਰ ਹੋਰ ਨਿਖਾਰ ਸਕਦੇ ਹਨ।
ਇਸ ਦੋਰਾਨ ਉਨ੍ਹਾਂ  ਵਾਲੀਬਾਲ ਮੈਚ ਦਾ ਅਨੰਦ ਮਾਣਿਆ ਅਤੇ ਆਈਆਂ ਹੋਈਆਂ ਟੀਮਾਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ ਸ. ਗੁਰਚਰਨ ਸਿੰਘ ਮੁਸਾਫਿਰ, ਸ੍ਰੀ ਭਜਨ ਲਾਲ ਜੀ, ਸਰਪੰਚ ਪਰਵਿੰਦਰ ਸਿੰਘ, ਧਰਮਵੀਰ ਗੌਦਾਰਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਪਾਰਟੀ ਦੀ ਸੀਨੀਅਰ ਲੀਡਰਸਿ਼ਪ ਹਾਜ਼ਰ ਸੀ।