ਮੋਹਾਲੀ ਹਲਕੇ ਦੇ ਪਿੰਡਾਂ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ: ਬਲਬੀਰ ਸਿੰਘ ਸਿੱਧੂ 

ਮੋਹਾਲੀ
ਮੋਹਾਲੀ ਹਲਕੇ ਦੇ ਪਿੰਡਾਂ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ: ਬਲਬੀਰ ਸਿੰਘ ਸਿੱਧੂ 
ਪਿੰਡ ਝਾਮਪੁਰ ਦੀ ਪੰਚਾਇਤ ਨੂੰ ਦਿੱਤਾ 10 ਲੱਖ ਰੁਪਏ ਦਾ ਚੈੱਕ
ਮੋਹਾਲੀ, 11 ਅਕਤੂਬਰ 2021
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੁਤਾਹੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 85 ਹਜ਼ਾਰ 836 ਮੀਟ੍ਰਿਕ ਟਨ ਹੋਈ  – ਸੰਦੀਪ ਹੰਸ

 
ਇੱਥੇ ਪਿੰਡ ਝਾਮਪੁਰ ਦੀ ਪੰਚਾਇਤ ਨੂੰ ਐਸ.ਸੀ. ਧਰਮਸ਼ਾਲਾ ਲਈ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਹਲਕੇ ਦੇ ਕਿਸੇ ਵੀ ਪਿੰਡ ਨੂੰ ਗਰਾਂਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤਾਂ ਕਿ ਇਨ੍ਹਾਂ ਦਾ ਫਾਇਦਾ ਲੋਕਾਂ ਨੂੰ ਲੰਮੇ ਸਮੇਂ ਤੱਕ ਮਿਲ ਸਕੇ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜਿਹੜੇ ਪਿੰਡਾਂ ਵਿੱਚ ਕੰਮ ਹੋਣ ਵਾਲੇ ਰਹਿੰਦੇ ਹਨ, ਉਨ੍ਹਾਂ ਬਾਰੇ ਧਿਆਨ ਵਿੱਚ ਲਿਆਂਦਾ ਜਾਵੇ। ਰਹਿੰਦੇ ਕੰਮ ਪਹਿਲ ਦੇ ਆਧਾਰ ਉਤੇ ਕਰਵਾਏ ਜਾਣਗੇ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ ਸੁਖਦੀਪ ਸਿੰਘ, ਜੱਸੀ ਨੰਬਰਦਾਰ, ਪ੍ਰਭਜੋਤ ਸਿੰਘ ਜੋਤੀ, ਜਗਦੀਸ਼ ਸਿੰਘ, ਤਾਰਾ ਸਿੰਘ, ਕਿਰਪਾਲ ਸਿੰਘ, ਕਰਨੈਲ ਸਿੰਘ, ਢੇਰਾ ਸਿੰਘ, ਅਮਰਜੀਤ ਸਿੰਘ ਮੋਨੀ, ਰਾਜਬੀਰ ਲਾਡੀ ਅਤੇ ਬੀ.ਡੀ.ਪੀ.ਓ. ਹਿਤੇਨ ਕਪਿਲਾ ਹਾਜ਼ਰ ਸਨ।