ਫਾਜ਼ਿਲਕਾ 22 ਮਾਰਚ :-
ਸੇਵਾ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।

English






