ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ 10 ਵਜੇ ਤੋਂ ਸ਼ਾਮ 4.30 ਵਜੇ ਤੱਕ ਕੀਤਾ : ਡਿਪਟੀ ਕਮਿਸ਼ਨਰ

ਸਰਦ ਰੁੱਤ ਅਤੇ ਸੰਘਣੀ ਧੁੰਦ ਹੋਣ ਕਾਰਨ ਬਦਲਿਆ ਸਮਾਂ
ਰੂਪਨਗਰ, 1 ਜਨਵਰੀ: 2024
  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦ ਰੁੱਤ ਅਤੇ ਸੰਘਣੀ ਧੁੰਦ ਹੋਣ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਲੈ ਕੇ 20 ਜਨਵਰੀ 2024 ਤੱਕ ਸਵੇਰੇ 10 ਵਜੇ ਤੋਂ ਸ਼ਾਮ 4.30 ਤੱਕ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਸੇਵਾ ਕੇਂਦਰ ਪਹਿਲਾ ਵਾਂਗ ਹੀ ਪੂਰਾ ਹਫਤਾ ਸਵੇਰੇ 10.00 ਵਜੇ ਤੋਂ ਸ਼ਾਮ 4.30 ਤੱਕ ਆਪਣੀਆਂ ਸੇਵਾਵਾਂ ਪ੍ਰਧਾਨ ਕਰਨਗੇ। ਉਨ੍ਹਾਂ ਦੱਸਿਆ ਸਰਦ ਰੁੱਤ ਦੇ ਮੌਸਮ ਵਿਚ ਇਨ੍ਹਾਂ ਕੁਝ ਦਿਨਾਂ ਵਿਚ ਠੰਢ ਆਪਣੀ ਸਿਖਰ ਉਤੇ ਹੁੰਦੀ ਹੈ ਜਿਸ ਕਾਰਨ ਬੱਚੇ, ਬਜ਼ੁਰਗਾਂ ਅਤੇ ਔਰਤਾਂ ਨੂੰ ਆਪਣੇ ਸੇਵਾ ਕੇਂਦਰਾਂ ਵਿਖੇ ਕੰਮ ਕਰਵਾਉਣ ਲਈ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।