ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਘੜੂੰਆਂ ਵਿਖੇ ਕੀਤਾ ਗਿਆ ਸੈਮੀਨਾਰ

 ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਘੜੂੰਆਂ ਵਿਖੇ ਕੀਤਾ ਗਿਆ ਸੈਮੀਨਾਰ
 ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਘੜੂੰਆਂ ਵਿਖੇ ਕੀਤਾ ਗਿਆ ਸੈਮੀਨਾਰ
ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਮੁਲਾਜਮਾਂ ਵੱਲੋਂ ਰੱਖੜੀ ਦਾ ਤਿਉਹਾਰ ਮਨਾਇਆ ਗਿਆ
ਐਸ.ਏ.ਐਸ ਨਗਰ 11 ਅਗਸਤ
ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਈ-ਰਿਕਸ਼ਾ ਸਟੈਂਡ ਅਤੇ ਆਟੋ ਡਰਾਈਵਰਾਂ ਨਾਲ ਖਰੜ ਏਰੀਆ ਘੜੂੰਆਂ ਵਿਖੇ ਸੈਮੀਨਾਰ ਕੀਤਾ ਗਿਆ। ਜਿਸ ਵਿੱਚ ਡਰਾਈਵਰਾਂ, ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।

ਹੋਰ ਪੜ੍ਹੋ :-ਹਰ ਘਰ ਤਿਰੰਗਾ: ਸਿਵਲ ਡਿਫੈਂਸ ਵਲੋਂ ਤਿਰੰਗਾ ਝੰਡਾ ਲਗਾਉਣ ਦਾ ਕੀਤਾ ਗਿਆ ਆਗਾਜ਼

ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਨੇ ਦੱਸਿਆ ਕਿ ਟਰੈਫਿਕ ਪੁਲਿਸ ਜ਼ੋਨ -1 ਦੇ ਇੰਚਾਰਜ ਇੰਸਪੈਕਟਰ ਗੁਰਬੀਰ ਸਿੰਘ ਅਤੇ ਮੁਲਾਜਮਾਂ ਨਾਲ ਮਿਲ ਕੇ ਦੌਰਾਨ ਨਾਕਾਬੰਦੀ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਇਕ ਲੜਕੀ ਨੂੰ ਹੈਲਮਟ ਵੀ ਦਿੱਤਾ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
 ਉਨ੍ਹਾਂ ਦੱਸਿਆ ਕਿ ਵਾਹਨ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਓਵਰ ਲੋਡ ਸਵਾਰੀ ਨਾ ਬਿਠਾਉਣ ਬਾਰੇ, ਫਸਟ ਏਡ ਬਾਕਸ ਰੱਖਣ ਬਾਰੇ, ਅੱਗ ਬੁਝਾਊ ਸਿਲੰਡਰ ਰੱਖਣ ਬਾਰੇ,ਡਰਾਈਵ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਦੀ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਰਾਤ ਸਮੇਂ ਹਾਈਬੀਮ ਦੀ ਵਰਤੋਂ ਨਾ ਕਰਨ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ ਗਈ ਅਤੇ ਵਾਹਨਾਂ ਦੇ ਸਾਰੇ ਕਾਗਜਾਤ ਪੂਰੇ ਰੱਖਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।