ਵਿਦੇਸ਼ ਚ ਪੜਾਈ ਤੇ ਰੋਜ਼ਗਾਰ ਸਬੰਧੀ ਹੋਈ ਧੋਖਾਧੜੀ ਦੀ ਸ਼ਿਕਾਇਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਚ ਕੀਤੀ ਜਾ ਸਕਦੀ ਹੈ-ਸ਼੍ਰੀ ਗੁਰਜੰਟ ਸਿੰਘ

zila rozgar
ਵਿਦੇਸ਼ ਚ ਪੜਾਈ ਤੇ ਰੋਜ਼ਗਾਰ ਸਬੰਧੀ ਹੋਈ ਧੋਖਾਧੜੀ ਦੀ ਸ਼ਿਕਾਇਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਚ ਕੀਤੀ ਜਾ ਸਕਦੀ ਹੈ-ਸ਼੍ਰੀ ਗੁਰਜੰਟ ਸਿੰਘ

ਫਾਜ਼ਿਲਕਾ 27 ਅਕਤੂਬਰ 2021

ਵਿਦੇਸ਼ ਵਿੱਚ ਪੜਾਈ, ਯਾਤਰਾ ਅਤੇ ਰੋਜ਼ਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਸਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮਗਲਿੰਗ ਐਕਟ 2012, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਤਹਿਤ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋਂ ਫਾਜ਼ਿਲਕਾ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਰੋਜਗਾਰ ਬਿਊਰੋ ਵਿੱਚ ਰਜਿਸਟਰਡ ਅਤੇ ਅਨ-ਰਜਿਸਟਰਡ ਟਰੈਵਲ ਏਜੰਟਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸਿਕਾਇਤ ਨੋਡਲ ਪੁਆਇੰਟ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਂ ਫਾਜ਼ਿਲਕਾ, ਕਮਰਾ ਨੰ:502-ਏ, ਚੌਥੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿੱਚ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੇ ਪਹਿਚਾਣ ਪੱਤਰ ਤੇ ਦਸਤਾਵੇਜ ਰਾਹੀ ਦਰਜ ਕਰਵਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤ ਵਿੱਚ ਯੋਗ ਦਸਤਾਵੇਜ ਲਗਾਏ ਜਾਣ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬਿਨ੍ਹਾਂ ਲਾਇਸੰਸ, ਸਮਾਂ ਪੂਰਾ ਕਰ ਚੁੱਕਾ ਜਾਂ ਅਨ-ਰਜਿਸਟਰਡ ਟਰੈਵਲ ਏਜੰਟ ਨੋਡਲ ਪੁਆਇੰਟ ਦੇ ਧਿਆਨ ਵਿੱਚ ਆਉਦਾ ਹੈ ਤਾਂ ਉਸ ਦੇ ਖਿਲਾਫ ਡਿਪਟੀ ਕਮਿਸ਼ਨਰ ਅਤੇ ਪੁਲਸ ਵਿਭਾਗ ਵੱਲੋਂ ਤਰੁੰਤ ਕਾਰਵਾਈ ਤਹਿਤ ਐਫ.ਆਈ.ਆਰ ਦਰਜ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਟਰੈਵਲ ਏਜੰਟ ਦੀ ਸੂਚਨਾਂ ਤਰੁੰਤ ਜਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ ਤੇ ਪਾਈ ਜਾਵੇਗੀ ਤਾਂ ਜੋ ਇਸ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।