ਫਾਜ਼ਿਲਕਾ, 9 ਜਨਵਰੀ
ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਅਤੇ ਸਬ ਖਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਇਸ ਦੌਰਾਨ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਠਤ ਟੀਮਾਂ ਵੱਲੋਂ ਜਾਂ ਪੁਲਿਸ ਵਿਭਾਗ ਵੱਲੋਂ ਕੋਈ ਨਕਦੀ ਬਰਾਮਦ ਕੀਤੀ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਖਜ਼ਾਨਾ ਦਫ਼ਤਰਾਂ ਵਿਚ ਜਮ੍ਹਾ ਕਰਾਇਆ ਜਾਣਾ ਹੋਵੇਗਾ। ਇਸ ਲਈ ਖਜ਼ਾਨਾ ਦਫ਼ਤਰਾਂ ਨੂੰ ਖੁੱਲ੍ਹਾ ਰੱਖਣ ਦੇ ਹੁਕਮ ਦਿੱਤੇ ਗਏ ਹਨ।

English






