ਦੋ ਵਾਰ ਦੇ ਕੌਂਸਲਰ ਬੀਬੀ ਸੁਰਜੀਤ ਕੌਰ ਜਲੰਧਰ ਪੱਛਮੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ

CGTMSE Impact On MSMEs
ਚੰਡੀਗੜ੍ਹ, 20 ਜੂਨ 2024
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋ ਵਾਰ ਦੇ ਕੌਂਸਲਰ ਬੀਬੀ ਸੁਰਜੀਤ ਕੌਰ ਪਤਨੀ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਨੂੰ ਜਲੰਧਰ ਪੱਛਮੀ (ਰਾਖਵਾਂ) ਹਲਕੇ ਦੀ ਜ਼ਿਮਨੀ ਚੋਣ ਲਈ  ਪਾਰਟੀ ਉਮੀਦਵਾਰ ਐਲਾਨਿਆ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਉਮੀਦਵਾਰ ਦਾ ਫੈਸਲਾ ਕਰਨ ਲਈ ਬਣਾਈ ਚਾਰ ਮੈਂਬਰੀ ਕਮੇਟੀ ਵੱਲੋਂ ਲਿਆ ਗਿਆ ਹੈ। ਕਮੇਟੀ ਦੇ ਹੋਰ ਮੈਂਬਰਾਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਡਾ. ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇਪੀ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਪੰਥਕ ਪਿਛੋਕੜ ਤੋਂ ਹਨ ਤੇ ਉਹਨਾਂ ਦੇ ਮਰਹੂਮ ਪਤੀ ਜਥੇਦਾਰ ਪ੍ਰੀਤਮ ਸਿੰਘ ਵੀ ਇਕ ਵਾਰ ਕੌਂਸਲਰ ਰਹੇ ਹਨ। ਉਹਨਾਂ ਕਿਹਾ ਕਿ ਸੁਰਜੀਤ ਕੌਰ ਵੀ ਆਪਣੇ ਸਮਾਜ ਸੇਵੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਲੰਧਰ ਪੱਛਮੀ ਹਲਕੇ ਤੋਂ ਲੋਕ ਪਾਰਟੀ ਦੀ ਮਿਹਨਤੀ ਆਗੂ ਦੀ ਹਮਾਇਤ ਕਰਨਗੇ।