ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 30 ਮਈ ਤੋਂ ਸ਼ੁਰੂ – ਹਾਂਡਾ

Kuldeep Dhaliwal
ਗੁਰੂ ਗ੍ਰੰਥ ਸਾਹਿਬ ਜੀ ਦੀ ਢਾਲ ਲੈ ਕੇ ਪੁਲਿਸ 'ਤੇ ਹਮਲਾ, ਪੰਜਾਬ ਪੁਲਿਸ ਵੱਲੋਂ ਸੰਜਮ ਨਾਲ ਕੀਤਾ ਕੰਮ ਸ਼ਲਾਘਾਯੋਗ: ਕੁਲਦੀਪ ਧਾਲੀਵਾਲ

ਫਾਜ਼ਿਲਕਾ, 26 ਮਈ

          ਪਸੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ /ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਚੌਥਾ ਬੈਚ 30 ਮਈ ਨੂੰ ਡੇਅਰੀ ਸਿਖਲਾਈ ਕੇਂਦਰ, ਅਬੁੱਲ ਖੁਰਾਣਾ ਵਿਖੇ ਚਲਾਇਆ ਜਾ ਰਿਹਾ ਹੈ।

          ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਾਜਿਲਕਾ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਫਾਜਿਲਕਾ ਨਾਲ ਸਬੰਧਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋਂ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

          ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ-ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫਾਜਿਲਕਾ, ਕਮਰਾ ਨੰ.508-509 ਡੀ.ਸੀ.ਕੰਪਲੈਕਸ ਵਿੱਚ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ 27 ਮਈ ਤੱਕ ਫਾਰਮ ਭਰਵਾ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਮੋਬਾਇਲ ਨੰ. 01638-262140, 84274-60101 ਤੇ ਸਪੰਰਕ ਕਰ ਸਕਦੇ ਹਨ। 

 

ਹੋਰ ਪੜ੍ਹੋ :-  ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ