ਫਾਜ਼ਿਲਕਾ, 19 ਜਨਵਰੀ 2022
ਸਿਵਲ ਸਰਜਨ ਫਾਜ਼ਿਲਕਾ ਡਾ. ਸਰਬਿੰਦਰ ਸਿੰਘ ਨੇ ਜਿਲ੍ਹਾ ਫਾਜ਼ਿਲਕਾ ਦੇ ਲੋਕਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰੋਨਾ ਨਾਲ ਲੜਾਈ ਲਈ ਸਾਡੇ ਕੋਲ ਦੋ ਮਹੱਤਵਪੂਰਨ ਤਰੀਕੇ ਹਨ।ਸਭ ਤੋਂ ਪਹਿਲਾਂ ਤਾਂ ਸਾਰਿਆਂ ਨੂੰ ਕਰੋਨਾ ਦੀ ਤੀਸਰੀ ਲਹਿਰ ਤੋਂ ਬਚਣ ਲਈ 15 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਿਨਾ ਦੀ ਉਮਰ 60 ਸਾਲ ਤੋਂ ਵੱਧ ਹੈ ਉਹ ਤੇ ਓਹਨਾਂ ਨੂੰ ਪਹਿਲਾ ਦੋ ਖੁਰਾਕਾਂ ਲੱਗੇ ਨੂੰ 9 ਮਹੀਨੇ ਹੋ ਚੁੱਕੇ ਹਨ ਉਹ ਆਪਣੀ ਬੂਸਟਰ ਡੋਜ ਵੀ ਜ਼ਰੂਰ ਲਗਵਾਉਣ। ਮਹਾਂਮਾਰੀ ਤੋਂ ਬਚਾਓ ਲਈ ਟੀਕਾਕਰਨ ਸਭ ਤੋਂ ਭਰੋਸਯੋਗ ਤਰੀਕਾ ਹੈ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿਚ ਤੇ ਨਾਕਿਆ ਤੇ ਵੀ ਇਹ ਵੈਕਸਿਨ ਲਗਾਈ ਜਾ ਰਹੀ ਹੈ।
ਹੋਰ ਪੜ੍ਹੋ :-29 ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਕੀਤਾ ਗਿਆ ਨਿਪਟਾਰਾ
ਉਨ੍ਹਾਂ ਕਿਹਾ ਕਿ ਇਸੇ ਤਰਾਂ ਸੈਂਪਲਿੰਗ ਵੀ ਬਹੁਤ ਜ਼ਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਟੈਸਟਿੰਗ ਕਰਵਾਉਣ ਨਾਲ ਅਸੀਂ ਆਪਣੇ ਪੂਰੇ ਪਰਿਵਾਰ ਨੂੰ ਖਤਰੇ ਤੋਂ ਬਚਾਅ ਸਕਦੇ ਹਾਂ।ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਵੀ ਕਰੋਨਾ ਦੇ ਲਛੱਣ ਨਜਰ ਆਉਂਦੇ ਹਨ ਤਾਂ ਉਸ ਨੂੰ ਆਪਣਾ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਜਿਸ ਨਾਲ ਅਸੀ ਆਪਣੇ ਪਰਿਵਾਰ ਨੂੰ ਕਰੋਨਾ ਤੋਂ ਸੰਕਰਮਿਤ ਹੋਣ ਤੋਂ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੈਂਪਲ ਦੇਣ ਨਾਲ ਹੀ ਪਤਾ ਲਗੇਗਾ ਕਿ ਉਹ ਕਰੋਨਾ ਪੋਜੀਟਿਵ ਹੈ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਬੁਖਾਰ, ਖਾਂਸੀ, ਗਲੇ ਵਿੱਚ ਖਰਾਸ਼ ਅਤੇ ਸਰੀਰ ਵਿੱਚ ਦਰਦ ਆਦਿ ਨਿਸ਼ਾਨੀਆਂ ਹੋਣ ਤੇ ਆਪਣਾ ਟੈਸਟ ਜ਼ਰੂਰ ਕਰਾਓ। ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਕਰੋਨਾ ਦੇ ਸੈਂਪਲ ਰੋਜ਼ ਲਏ ਜਾ ਰਹੇ ਹਨ। ਪਿੰਡਾ ਵਿੱਚ ਤੇ ਨਾਕਿਆਂ ਤੇ ਵੀ ਟੀਮਾਂ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੀਆ ਹਨ। ਉਨ੍ਹਾਂ ਕਿਹਾ ਕਿ ਜਰੂਰਤ ਹੈ ਆਪਣੇ ਆਪ ਨੂੰ ਜਾਗਰੂਕ ਕਰੀਏ ਤੇ ਸੈਂਪਲਿੰਗ ਅਤੇ ਟੀਕਾਕਰਨ ਕਰਵਾਈਏ।
ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਅਨਿਲ ਧਾਮੂ ਨੇ ਕਿਹਾ ਕਿ ਇਸ ਮਹਾਂਮਾਰੀ ਨਾਲ ਅਸੀਂ ਸਾਰੇ ਮਿਲ ਕੇ ਹੀ ਇਸ ਨੂੰ ਮਾਤ ਦੇ ਸਕਦੇ ਹਾਂ। ਟੀਕਾਕਰਨ ਅਤੇ ਕਰੋਨਾ ਸੈਂਪਲ ਮੁਹਿੰਮ ਨੂੰ ਹਰ ਇਕ ਤਕ ਪਹੁੰਚਾਉਣ ਵਿੱਚ ਸਭ ਤੋਂ ਵੱਡਾ ਸਹਿਯੋਗ ਲੋਕ ਹੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਮਾਸਕ ਪਾ ਕੇ ਰੱਖਣਾ, ਸਮਾਜਿਕ ਦੂਰੀ ਬਣਾਈ ਰੱਖਣ, ਹੱਥ ਵਾਰ-ਵਾਰ ਧੋਣੇ ਨੂੰ ਯਕੀਨੀ ਬਣਾ ਕੇ ਅਸੀਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ।

English





