4 ਅਪ੍ਰੈਲ 2022 ਤੋਂ ਦੂਸਰਾ ਗੇੜ ਤੀਬਰ ਮਿਸਨ ਇੰਦਰਧਨੁਸ-4.0 ਦੀ ਹੋਵੇਗੀ ਸੁਰੂਆਤ
ਤਰਨ ਤਾਰਨ 1 ਅਪ੍ਰੈਲ 2022 2022
ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਸਿਹਤ ਵਿਭਾਗ ਤਰਨ ਤਾਰਨ ਜਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰਨ ਲਈ 7 ਮਾਰਚ ਤੋਂ ਸ਼ੁਰੂ ਹੋਇਆ ਮਿਸਨ ਇੰਦਰਧਨੁਸ-4.0 ਦੂਸਰਾ ਗੇੜ 4 ਅਪ੍ਰੈਲ 2022 ਨੂੰ ਸੁਰੂ ਹੋਣ ਜਾ ਰਿਹਾ ਹੈ। ਮਿਸਨ ਇੰਦਰਧਨੁਸ-4.0 ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕਰਕੇ ਬਾਲ ਅਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ।
ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 5 ਅਪ੍ਰੈਲ ਨੂੰ
ਇਸ ਸਬੰਧੀ ਸਿਵਲ ਸਰਜਨ ਡਾ ਰੇਨੂੰ ਭਾਟੀਆਂ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਿਸਨ ਤਿੰਨ ਗੇੜਾਂ ਵਿੱਚ ਚਲਾਇਆ ਜਾਵੇਗਾ ਜੋ ਕਿ 7 ਮਾਰਚ ਨੂੰ ਪਹਿਲਾਂ ਗੇੜ, 4 ਅਪ੍ਰੈਲ ਨੂੰ ਦੂਜਾ ਗੇੜ ਅਤੇ ਮਈ ਦੇ ਮਹੀਨੇ ਤੀਸਰਾ ਗੇੜ ਅਗਲੇ 3 ਮਹੀਨਿਆ ਤੱਕ ਜਾਰੀ ਰਹੇਗਾ ਅਤੇ ਹਰ ਮਹੀਨੇ ਲਗਾਤਾਰ 7 ਦਿਨ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ 7 ਮਾਰਚ ਤੋਂ ਪਹਿਲੇ ਗੇੜ ਦੀ ਸੁਰੂਆਤ ਹੋਵੇਗੀ ਜੋ ਕਿ 13 ਮਾਰਚ ਤੱਕ ਚੱਲੇਗਾ, ਜਦੋਂਕਿ ਦੂਜਾ ਗੇੜ 4 ਅਪ੍ਰੈਲ ਤੋਂ ਚਲਾਇਆ ਜਾਵੇਗਾ ਜੋ ਕਿ 10 ਅਪ੍ਰੈਲ ਤੱਕ ਜਾਰੀ ਰਹੇਗਾ। ਤੀਜਾ ਗੇੜ ਮਈ ਮਹੀਨੇ ਦੇ ਪਹਿਲੇ ਹਫਤੇ ਵਿਚ ਚੱਲੇਗਾ।
ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਦੋ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਵਿਸੇਸ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ। ਨਾਲ ਹੀ ਨਾਲ ਸਾਰੀਆਂ ਗਰਭਵਤੀ ਔਰਤਾਂ ਦਾ ਟੀਕਾਕਰਨ ਵੀ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਪੀਲੀਆ, ਪੋਲੀਓ, ਤਪਦਿਕ, ਗਲਘੋਟੂ, ਕਾਲੀ ਖੰਘ, ਟੈਟਨੱਸ, ਨਿਮੋਨੀਆ ਤੇ ਦਿਮਾਗੀ ਬੁਖਾਰ, ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜਰੂਰੀ ਹੈ। ਇਸ ਲਈ ਟੀਕਾਕਰਨ ਤੋਂ ਵਾਂਝੇ ਰਹਿ ਗਏ 2 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਰਹਿੰਦੀਆਂ ਖੁਰਾਕਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ। ਇਸ ਮਿਸਨ ਤਹਿਤ ਜ਼ਿਲ੍ਹੇ ਦੀਆਂ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਸ਼ੈੱਲਰਾਂ, ਉਸਾਰੀ ਅਧੀਨ ਇਮਾਰਤਾਂ ਸਮੇਤ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਉੱਤੇ ਵਿਸੇਸ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਜਿਲ੍ਹੇ ਦੇ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਹੈ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਇਆ ਸਕੇ

English






