ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 1 ਲੱਖ 58 ਹਜ਼ਾਰ 378 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

NEWS MAKHANI

ਕਿਸਾਨਾਂ ਨੂੰ ਕੀਤੀ 315 ਕਰੋੜ 07 ਲੱਖ ਰੁਪਏ ਰਕਮ ਦੀ ਅਦਾਇਗੀ

ਰੂਪਨਗਰ, 03 ਨਵੰਬਰ :

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ 1 ਲੱਖ 58 ਹਜ਼ਾਰ 378 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਆਮਦ ਹੋਇਆ ਸਾਰੇ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 56 ਹਜ਼ਾਰ 687  ਮੀਟਰਕ ਟਨ, ਮਾਰਕਫੈਡ ਵੱਲੋਂ 45 ਹਜ਼ਾਰ 516  ਪਨਸਪ ਵੱਲੋਂ 32 ਹਜ਼ਾਰ 095  ਅਤੇ ਵੇਅਰਹਾਊਸ ਵੱਲੋਂ 20 ਹਜ਼ਾਰ 782  ਮੀਟਰਕ ਟਨ, ਐਫ.ਸੀ.ਆਈ. 2 ਹਜ਼ਾਰ 592 ਮੀਟਰਕ ਟਨ ਅਤੇ ਵਪਾਰੀ ਵਰਗ ਵਲੋਂ 706 ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 1 ਲੱਖ 49 ਹਜ਼ਾਰ 507  ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 315 ਕਰੋੜ 07 ਲੱਖ ਰੁਪਏ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ, ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਕਿਸਾਨਾਂ ਨੂੰ ਇਸ ਦਾ ਵਧੇਰੇ ਨੁਕਸਾਨ ਹੁੰਦਾ ਹੈ। ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਮੀਨ ਲਈ ਲਾਹੇਵੰਦ ਮਿੱਤਰ ਕੀੜੇ ਵੀ ਮਰ ਜਾਂਦੇ ਹਨ।