ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਉਂਦਿਆਂ ਕਰਵਾਇਆ ਸੈਮੀਨਾਰ

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਉਂਦਿਆਂ ਕਰਵਾਇਆ ਸੈਮੀਨਾਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਦੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਕੀਤਾ ਲਾਮਬੰਦ

ਪਟਿਆਲਾ, 28 ਅਕਤੂਬਰ 2021

ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਉਂਦਿਆਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਸੈਮੀਨਾਰ ਕਰਵਾਇਆ, ਜਿਸ ‘ਚ ਸਕੂਲ ਦੇ ਕਰੀਬ 250 ਵਿਦਿਆਰਥੀਆਂ ਨੇ ਹਿੱਸਾ ਲਿਆ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਿਮਲਾਪੁਰੀ ਦੇ ਆਬਜ਼ਰਵੇਸ਼ਨ ਹੋਮ ਦਾ ਵਿਸ਼ੇਸ਼ ਦੌਰਾ

ਸੈਮੀਨਾਰ ਦੌਰਾਨ ਡੀ.ਐਸ.ਪੀ. ਪੁਨੀਤ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸਾਰਥਿਕਤਾ ਤੋਂ ਜਾਣੂ ਕਰਵਾਇਆ ਅਤੇ ਲੈਕਚਰਾਰ ਪੁਸ਼ਪਿੰਦਰ ਕੌਰ, ਰਵਿੰਦਰ ਕੌਰ ਲੈਕਚਰਾਰ ਤੇ ਹਰਦੀਪ ਕੌਰ ਨੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਨੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਇਸ ਜਾਗਰੂਕਤਾ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਭ ਨੂੰ ਮਿਲਕੇ ਹੰਭਲਾ ਮਾਰਨ ਦਾ ਸੁਨੇਹਾ ਦਿੱਤਾ ਗਿਆ। ਸੈਮੀਨਾਰ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਦੇ ਵਿਦਿਆਰਥੀਆਂ/ਵਿਦਿਆਰਥਣਾਂ ਕਿਰਨ, ਤਾਨੂਜਾ, ਜਸਮੀਨ ਕੌਰ, ਗਗਨਜੀਤ ਸਿੰਘ ਅਤੇ ਧੀਰਜ ਕੁਮਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਅਤੇ ਵਿਸਥਾਰ ਸਾਹਿਤ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਪ੍ਰਣ ਕੀਤਾ।

ਡੀ.ਐਸ.ਪੀ. ਪੁਨੀਤ ਸਿੰਘ ਚਾਹਲ ਵੱਲੋਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕਰਦੇ ਹੋਏ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸੂਚਨਾਵਾਂ ਦੇਣ ਲਈ ਵਿਜੀਲੈਂਸ ਬਿਊਰੋ ਪੰਜਾਬ ਦੀ ਮੇਲ ਆਈਡੀ, ਟੋਲ ਫ਼ਰੀ ਨੰਬਰ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੇ ਟੈਲੀਫ਼ੋਨ ਨੰਬਰਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਵਿੱਚ ਮੌਜੂਦ ਸਮੂਹ ਸਟਾਫ਼ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਵਿਜੀਲੈਂਸ ਬਿਊਰੋ ਪੰਜਾਬ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਇਸ਼ਤਿਹਾਰ ਵੰਡੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਣ ਸਬੰਧੀ ਪੰਪਲੈਟ ਆਦਿ ਵੰਡੇ ਗਏ ਅਤੇ ਦਫ਼ਤਰ ਦੇ ਟੈਲੀਫ਼ੋਨ ਨੰਬਰਾਂ ਤੋਂ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਟਰੱਕ ਅਪਰੇਟਰਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਨਾਲ ਜੋੜਦਿਆਂ ਜਾਗਰੂਕ ਕੀਤਾ ਗਿਆ ਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇਣ ਸਬੰਧੀ ਫ਼ੋਨ ਨੰਬਰ ਸਾਂਝਾ ਕੀਤਾ ਗਿਆ।

ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਕਰਵਾਏ ਸੈਮੀਨਾਰ ‘ਚ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਅਧਿਕਾਰੀ।