ਵਿਜੀਲੈਂਸ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ, ਉਸਦਾ ਨਿੱਜੀ ਸਹਾਇਕ ਤੇ ਨੰਬਰਦਾਰ ਕਾਬੂ

Punjab Vigilance Bureau
Punjab Vigilance Bureau (VB)

ਚੰਡੀਗੜ 26 ਅਪਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀਉਸਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਦੀਦਾਰ ਸਿੰਘ ਹਲਕਾ ਪਿੰਡ ਨਾਰੀਕੇਉਸਦਾ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਪਿੰਡ ਸਲਾਰ ਜਿਲਾ ਮਾਲੇਰਕੋਟਲਾ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਵਿਚੋਲਿਆਂ ਰਾਹੀਂ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

          ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਸਮੇਤ ਉਸਦੇ ਨਿੱਜੀ ਸਹਾਇਕ ਅਤੇ ਨੰਬਰਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਹੋਰ ਪੜ੍ਹੋ :-  ਨੌਲੇਜ਼ ਸ਼ੇਅਰ ਸਮਝੌਤਾ ਇਤਿਹਾਸਕ, ਕਲਿਆਣਕਾਰੀ ਯੋਜਨਾਵਾਂ ਨੂੰ ਮਿਲੇਗਾ ਹੁਲਾਰਾ: ਮਾਲਵਿੰਦਰ ਸਿੰਘ ਕੰਗ