ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਸ੍ਰੀ ਚਮਕੌਰ ਸਾਹਿਬ, 08 ਦਸੰਬਰ 2022
ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ/ ਸੁਨਾਵੀਂ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬੇਲਾ ਵਿਖੇ ਲਾਏ ਕੈਂਪ ਵਿੱਚ ਬੇਲਾ ਸਮੇਤ ਜਟਾਣਾ ਤੇ ਜਗਤਪੁਰ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ਬਾਰੇ ਦੱਸਿਆ।
ਹੋਰ ਪੜ੍ਹੋ – ਜ਼ਿਲ੍ਹੇ ਵਿੱਚ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਵੇਗਾ।
ਜ਼ਿਲ੍ਹਾ ਰੂਪਨਗਰ ਵਿੱਚ ਅਜਿਹੇ ਕੈਂਪ ਲਗਾਤਰ ਲਗਦੇ ਰਹਿਣਗੇ, ਜਿਨ੍ਹਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਹੋ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਇਸ ਕੈਂਪ ਵਿਚ ਪੈਨਸ਼ਨ, ਜਲ ਸਪਲਾਈ, ਟੋਭਿਆਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ, ਮਾਲ ਵਿਭਾਗ, ਬਿਜਲੀ ਵਿਭਾਗ, ਕਿਰਤ ਵਿਭਾਗ ਨਾਲ ਸਬੰਧਤ ਮੁਸ਼ਕਲਾਂ ਅਤੇ ਮਾਮਲਿਆਂ ਬਾਰੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਕੇ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।ਜਨ ਸੁਨਾਵੀਂ ਕੈਂਪ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।ਇਸ ਕੈਂਪ ਦਾ ਬੇਲਾ ਦੇ ਲੋਕਾਂ ਦੇ ਨਾਲ-ਨਾਲ ਆਲ਼ੇ ਦੁਆਲੇ ਦੇ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਵੀ ਲਾਭ ਲਿਆ। ਇਸ ਮੌਕੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵੱਖੋ-ਵੱਖ ਸ਼ਿਕਾਇਤ ਕਾਊਂਟਰਜ਼ ਦਾ ਜਾਇਜ਼ਾ ਲਿਆ ਤੇ ਲੌੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਰੋਜ਼ਗਾਰ ਸਬੰਧੀ ਮੁਫ਼ਤ ਸਿਖਲਾਈ ਲੈ ਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਹਨਾਂ ਨੇ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਲਾਂ ਬੇਝਿਜਕ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲੈਕੇ ਆਉਣ।
ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਨਮਜੋਤ ਕੌਰ, ਡੀ ਐਸ ਪੀ ਜਰਨੈਲ ਸਿੰਘ, ਤਹਿਸੀਲਦਾਰ ਚੇਤਨ ਬਾਂਗੜ, ਬੀ ਡੀ ਪੀ ਓ ਹਰਕੀਤ ਸਿੰਘ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

English




