ਸਰਪੰਚ ਬਲਜਿੰਦਰ ਸਿੰਘ ਡੇਅਰੀ ਫਾਰਮ ਲਈ ਵਰਤਦੇ ਹਨ ਪਰਾਲੀ
ਗੁਰਦਾਸਪੁਰ, 20 ਸਤੰਬਰ 2021 ਸਰਪੰਚ ਬਲਜਿੰਦਰ ਸਿੰਘ, ਵਾਸੀ ਪਿੰਡ ਕੋਟ ਧੰਦਲ, ਗੁਰਦਾਸਪੁਰ ਦਾ ਕਹਿਣਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਇ ਜਿਥੇ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਹਾ ਕੇ ਅਗਲੀ ਫਸਲ ਬੀਜੀ ਜਾ ਸਕਦੀ ਹੈ, ਓਥੇ ਪਸੂਆਂ ਦੇ ਚਾਰੇ ਲਈ ਪਰਾਲੀ ਦੀ ਸਾਂਭ-ਸੰਭਾਲ ਵੀ ਕੀਤੀ ਜਾ ਸਕਦੀ ਹੈ। ਸਰਪੰਚ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਸਦੀ 5 ਏਕੜ ਜ਼ਮੀਨ ਹੈ ਅਤੇ ਉਸਨੇ ਪੰਜ ਸਾਲਾਂ ਤੋਂ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾ ਕੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਉਨਾਂ ਦੱਸਿਆ ਕਿ ਉਹ ਡੇਅਰੀ ਫਾਰਮ ਲਈ ਪਰਾਲੀ ਦੀ ਸਾਂਭ-ਸੰਭਾਲ ਕਰਦੇ ਹਨ ਤੇ ਫਿਰ ਸਾਲ ਉਸਦੀ ਸੁਚੱਜੀ ਵਰਤੋਂ ਕਰਦੇ ਹਨ।
ਹੋਰ ਪੜ੍ਹੋ :-ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਲਈ ਅਰਜ਼ੀਆਂ ਦੀ ਮੰਗ
ਇਸ ਮੌਕੇ ਉਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਅਜੋਕੇ ਸਮੇਂ ਵਿਚ ਖੇਤੀਬਾੜੀ ਕਿੱਤੇ ਵਿਚ ਵਾਧੂ ਆਮਦਨ ਪੈਦਾ ਕਰਨ ਲਈ ਸਹਾਇਕ ਧੰਦਿਆਂ ਨੂੰ ਅਪਣਾਉਣ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਡੇਅਰੀ, ਪੋਲਟਰੀ ਫਾਰਮ ਸਮੇਤ ਹੋਰ ਵੱਖ-ਵੱਖ ਕਿੱਤੇ ਅਪਣਾ ਸਕਦੇ ਹਨ। ਉਨਾਂ ਦੱਸਿਆ ਕਿ ਉਹ ਡੇਅਰੀ ਦਾ ਕੰਮ ਕਰਦੇ ਹਨ ਅਤੇ ਹਰ ਸਾਲ ਪਰਾਲੀ ਸੰਭਾਲ ਕਰਦੇ ਹਨ ਤੇ ਫਿਰ ਸਾਲ ਉਸਦੀ ਸੁਚੱਜੀ ਵਰਤੋਂ ਕੀਤੀ ਜਾਂਦੀ ਹੈ। ਕਿਸਾਨ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਾਨੂੰ ਪਰਾਲੀ ਨਾ ਸਾੜਕੇ ਖੇਤ ਵਿਚ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ। ਉਨਾਂ ਆਪਣੇ ਕਿਸਾਨ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ।
ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਸੁਪਰਸੀਡਰ ਅਤੇ ਰੋਟਾਵੇਟਰ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੀ ਜ਼ਮੀਨ ਵਿਚ ਮਿਲਾ ਕੇ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਨ। ਇਸ ਵਿਧੀ ਨਾਲ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੁੰਦਾ ਹੈ। ਉਨਾਂ ਅੱਗੇ ਕਿਹਾ ਕਿ ਵਿਭਾਗ ਵਲੋਂ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਆਤਮਾ ਗੁਰਦਾਸਪੁਰ ਦੀ ਸਮੁੱਚੀ ਟੀਮ ਅਤੇ ਆਤਮਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਕੈਪਸ਼ਨ-ਅਗਾਂਹਵਧੂ ਕਿਸਾਨ ਸਰਪੰਚ ਬਲਜਿੰਦਰ ਸਿੰਘ, ਪਿੰਡ ਕੋਟਲ ਧੰਦਲ, ਗੁਰਦਾਸਪੁਰ।

English






