ਬਰਨਾਲਾ, 11 ਅਗਸਤ :-
ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ 75ਵੇਂ ਆਜ਼ਾਦੀ ਦੇ ਅੰਮਿ੍ਰਤ ਮਹਾਂਉਤਸਵ ਨੂੰ ਸਮਰਪਿਤ ਸਵੱਛਤਾ ਪੰਦਰਵਾੜੇ ਤਹਿਤ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਾਲਜ ਪਿ੍ਰੰਸੀਪਲ ਡਾ. ਨੀਲਮ ਸ਼ਰਮਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਉਨਾਂ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਚਲਾਏ ਜਾ ਰਹੇ ਸਵੱਛਤਾ ਪੰਦਰਵਾੜੇ ਦੀ ਸ਼ਲਾਘਾ ਕੀਤੀ ਤ ਬੱਚਿਆਂ ਨੂੰ ਆਪਣੇ ਆਸ-ਪਾਸ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਵਿਚ ਵੱਧ ਚੜ ਕੇ ਹਿੱਸਾ ਲਿਆ। ਮੁਕਾਬਲੇ ਵਿਚ ਵਿਵੇਕ ਕੌਰ, ਗਗਨਦੀਪ ਕੌਰ, ਕਿਰਨਵੀਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਵਿਚ ਜੱਜ ਦੀ ਭੂਮਿਕਾ ਪਿ੍ਰੰਸੀਪਲ ਡਾ. ਨੀਲਮ ਸ਼ਰਮਾ ਅਤੇ ਕਿਰਨ ਸੀਕਰੀ ਨੇ ਨਿਭਾਈ। ਇਸ ਮੌਕੇ ਅੰਮਿ੍ਰਤ ਸਿੰਘ, ਬਲਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਸਕੂਲ ਦਾ ਸਟਾਫ ਹਾਜ਼ਰ ਸੀ।
ਹੋਰ ਪੜ੍ਹੋ :- ਅਕਾਲੀ ਦਲ ਨੇ ਨਿਆਂ ਪਾਲਿਕਾ ਵਿਚ ਮੁੜ ਭਰੋਸਾ ਪ੍ਰਗਟਾਇਆ, ਕਿਹਾ ਕਿ ਜ਼ਮਾਨਤ ਦੇ ਹੁਕਮਾਂ ਨੇ ਸਰਕਾਰਾਂ ਦੇ ਮਾੜੇ ਮਨਸੂਬੇ ਨੰਗੇ ਕੀਤੇ

English






