ਵੋਟਰ ਜਾਗਰੂਰਤਾ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ

CHAMBER
ਵੋਟਰ ਜਾਗਰੂਰਤਾ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ

ਅੰਮ੍ਰਿਤਸਰ 25 ਨਵੰਬਰ 2021 

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗੁਆਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ  ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਭਾਸ਼ਣ(ਕਾਲਜ) ਅਤੇ ਲੇਖ (ਸਕੂਲ਼) ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼(ਲੜਕੀਆਂ),ਮਾਲ ਰੋਡ ਵਿਖੇ ਕਰਵਾਏ ਗਏ।

ਹੋਰ ਪੜ੍ਹੋ :-ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਸਬੰਧੀ ਕਵੀ ਦਰਬਾਰ ਕਰਵਾਇਆ

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ),ਮਾਲ ਰੋਡ ਦੇ ਪਿ੍ਰੰਸੀਪਲ ਸ਼੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਲੋਕਤੰਤਰ ਦੀ ਮਜਬੂਤੀ ਨਾਲ ਹੀ ਸਾਡਾ ਦੇਸ਼ ਤੱਰਕੀ ਦੀ ਰਾਹ ਤੇ ਅੱਗੇ ਵੱਧ ਸਕਦਾ ਹੈ ਅਤੇ ਲੋਕਤਾਂਤਰਿਕ ਢਾਂਚੇ ਵਿੱਚ ਚੋਣਾਂ ਇੱਕ ਅਹਿਮ ਕੜੀ ਹਨ।ਉਹਨਾਂ ਚਿੰਤਾ ਪ੍ਰਗਟ ਕਰਦੀਆਂ ਹੋਈਆਂ ਕਿਹਾ ਕਿ ਨੌਜਵਾਨ ਪੀੜੀ ਦੀ ਚੋਣਾਂ ਪ੍ਰਤੀ ਉਦਾਸੀਨਤਾ ਕੋਈ ਚੰਗਾ ਸੰਕੇਤ ਨਹੀਂਂ ਹੈ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਵੱਡੀ ਪੱਧਰ ਤੇ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ,ਜਿਸਦੇ ਚੰਗੇ ਸਿੱਟੇ ਦੇਖਣ ਨੂੰ ਮਿਲ ਰਹੇ ਹਨ।ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਟੋਲ ਫ਼੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ,ਜਿਸ ਉੱਪਰ ਡਾਈਲ ਕਰਕੇ ਕੋਈ ਵੀ ਆਮ ਨਾਗਰਿਕ ਵੋਟ ਬਣਾਉਣ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਦਾ ਹੈ।

ਇਸ ਮੌਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਜਿਲ੍ਹਾ ਸਵੀਪ ਟੀੰਮ ਮੈਂਬਰ ਸ਼੍ਰੀਮਤੀ ਆਦਰਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਚੋਣ ਕਮਿਸ਼ਨ ਵਲੋਂ ਆਮ ਪਬਲਿਕ ਦੀ ਸਹੂਲਤ ਲਈ ਵੋਟਰ ਹੈਲਪਲਾਈਨ ਐਪ ਅਤੇ ਐਨ.ਵੀ.ਐਸ.ਪੀ.ਪੋਰਟਲ ਦੀ ਰਚਨਾ ਕੀਤੀ ਗਈ ਹੈ,ਜਿਸਦਾ ਉਪਯੋਗ ਕਰਕੇ ਕੋਈ ਵੀ ਨਾਗਰਿਕ ਬਹੁਤ ਅਸਾਨੀ ਨਾਲ ਆਪਣੀ ਨਵੀਂ ਵੋਟ ਬਣਵਾ ਸਕਦਾ ਹੈ ਅਤੇ ਵੋਟਰ ਕਾਰਡ ਡਾਊਨਲੋਡ ਕਰ ਸਕਦਾ ਹੈ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਆਯੋਜਿਤ ਕੀਤੇ ਗਏ ਜਿਲ੍ਹਾ ਪੱਧਰੀ ਲੇਖ ਮੁਕਾਬਲੇ ਵਿੱਚ ਸਸਸਸ ਕੋਟ ਬਾਬਾ ਦੀਪ ਸਿੰਘ ਦੇ ਸਾਹਿਬ ਸਿੰਘ ਨੇ ਪਹਿਲਾ,ਸਸਸਸ ਦਸ਼ਮੇਸ਼ ਨਗਰ ਦੀ ਸੁਪ੍ਰੀਤ ਕੌਰ ਨੇ ਦੂਜਾ ਅਤੇ ਸਸਸਸਸ ਟਾਊਨ ਹਾਲ ਦੇ ਅੰਕੁਸ਼ ਰਾਜਪੂਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਨੂੰ ਸਕੂਲ਼ ਵਲੋਂ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਸ਼੍ਰੀਮਤੀ ਕੁਲਬੀਰ ਕੌਰ,ਅਲਕਾ ਰਾਣੀ,ਸ਼੍ਰੀਮਤੀ ਬਿਮਲਾ,ਗੀਤਿਕਾ,ਗੁਲਸ਼ਨ,ਸਤਵੰਤ ਕੌਰ,ਮੀਨਾਕਸ਼ੀ,ਰਾਕੇਸ਼ ਗੁਲਾਟੀ,ੰਮਨਜੀਤ ਕੌਰ,ਮਨਦੀਪ ਬੱਲ,ਜਿਲ੍ਹਾ ਸਵੀਪ ਟੀਮ ਮੈਂਬਰ ਰਾਜਿੰਦਰ ਸਿੰਘ,ਮੁਨੀਸ਼ ਕੁਮਾਰ,ਸੰਦੀਪ ਸਿਆਲ ਵੀ ਹਾਜ਼ਰ ਸਨ।

ਕੈਪਸ਼ਨ: ਭਾਸ਼ਣ ਅਤੇ ਲੇਖ ਮੁਕਾਬਲੇ ਦੀਆਂ ਵੱਖ ਵੱਖ ਤਸਵੀਰਾਂ