ਜ਼ਿਲਾ ਬਰਨਾਲਾ ਵਿਚ ਸਵੀਪ ਅਧੀਨ ਵੱਖ ਵੱਖ ਗਤੀਵਿਧੀਆਂ
ਬਰਨਾਲਾ, 8 ਨਵੰਬਰ 2021
ਜ਼ਿਲਾ ਬਰਨਾਲਾ ਵਿਚ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਜਾਰੀ ਹਨ।
ਹੋਰ ਪੜ੍ਹੋ :-ਕੋਵਿਡ-19 ਵੈਕਸੀਨ ਦੀ ਦੂਜੀ ਡੋਜ ਸਮੇਂ ਸਿਰ ਲਗਵਾਉਣ ‘ਤੇ ਹੀ ਬਣੇਗੀ ਸੰਪੂਰਨ ਇਮਿਊਨਿਟੀ : ਡਾ. ਇੰਦਰਮੋਹਨ ਗੁਪਤਾ
ਇਸ ਤਹਿਤ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਡਾ. ਤੇਆਵਾਸਪ੍ਰੀਤ ਕੌਰ ਦੀ ਅਗਵਾਈ ਹੇਠ ਟੀਮ ਵੱਲੋਂ ਬੱਸ ਸਟੈਂਡ ਬਰਨਾਲਾ ਵਿਖੇ ਵੋਟਰਾਂ ਅਤੇ ਹੋਰ ਲੋਕਾਂ ਨੂੰ 20 ਅਤੇ 21 ਨਵੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਅਤੇ ਵੋਟਰ ਹੈਲਪਲਾਈਨ ਨੰਬਰ ਅਤੇ ‘ਵੋਟਰ ਹੈਲਪਲਾਈਨ’ ਐਪ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਨਵੀਂ ਵੋਟ ਬਣਵਾਉਣ ਜਾਂ ਕਟਵਾਉਣ ਜਾਂ ਸੋਧ ਲਈ 30 ਨਵੰਬਰ 2021 ਤੱਕ ਫਾਰਮ ਭਰੇ ਜਾ ਸਕਦੇ ਹਨ। ਹੋਰ ਜਾਣਕਾਰੀ ਲਈ ਟੌਲ ਫ਼੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਦਫਤਰ ਬਰਨਾਲਾ ਵਿਖੇ ਜ਼ਿਲਾ ਰੋਜ਼ਗਾਰ ਉਤਪਤੀ ਅਫਸਰ ਗੁਰਤੇਜ ਸਿੰਘ ਦੀ ਅਗਵਾਈ ਹੇਠ ਸਟਾਫ ਵੱਲੋਂ ਵੋਟਰ ਜਾਗਰੂਕਤਾ ਪ੍ਰਣ ਲਿਆ ਗਿਆ। ਇਸ ਮੌਕੇ ਸਟਾਫ ਵੱਲੋਂ ਆਪਣੀ ਵੋਟ ਨੈਤਿਕ ਜ਼ਿੰਮੇਵਾਰੀ ਨਾਲ ਪਾਉਣ ਅਤੇ ਹੋਰਾਂ ਨੂੰ ਵੀ ਵੋਟ ਪਾਉਣ ਬਾਰੇ ਪ੍ਰੇਰਿਤ ਕਰਨ ਦਾ ਪ੍ਰਣ ਲਿਆ ਗਿਆ।
ਇਸ ਦੌਰਾਨ ਸਿੱਖਿਆ ਵਿਭਾਗ ਵੱਲੋਂ ਵੀ ਸਵੀਪ ਤਹਿਤ ਵਿਦਿਆਰਥੀਆਂ ਦੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ ਗਏ। ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ, ਸਰਕਾਰੀ ਮਿਡਲ ਸਕੂਲ ਚੁਹਾਨਕੇ ਕਲਾਂ, ਸਰਕਾਰੀ ਹਾਈ ਸਕੂਲ ਤਲਵੰਡੀ, ਸਰਕਾਰੀ ਹਾਈ ਸਕੂਲ ਪੱਖੋਕੇ ਆਦਿ ਵਿਖੇ ਵੋਟਰ ਜਾਗਰੂਕਤਾ ਬਾਰੇ ਅਤੇ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਵਿਦਿਆਰਥੀਆਂ ਦੇ ਕੁਇਜ਼, ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।

English





