ਪੰਜਾਬ ਸਰਕਾਰ ਵਲੋਂ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ -ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ 11 ਫਰਵਰੀ 2022 

ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹਾਲੀਡੇ) ਦਾ ਐਲਾਨ ਕੀਤਾ ਗਿਆ ਹੈ।

ਹੋਰ ਪੜ੍ਹੋ :-ਜਨਰਲ ਨਿਗਰਾਨਾਂ ਅਤੇ ਜ਼ਿਲਾ ਚੋਣ ਅਫਸਰ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫ਼ਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜਿਲ੍ਹੇ ਵਿੱਚ ਕਿਸੇ ਵੀ ਕਾਰੋਬਾਰਵਪਾਰਉਦਯੋਗਿਕ ਅਦਾਰਾ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀਚੋਣਾਂ ਵਾਲੇ ਦਿਨ ਭਾਵ 20 ਫਰਵਰੀ 2022 ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਉਨਾਂ ਦੱਸਿਆ ਕਿ 20 ਫਰਵਰੀ ਨੂੰ ਵੋਟਿੰਗ ਹੋ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ 2022 ਨੂੰ ਐਲਾਨਿਆ ਜਾਵੇਗਾ।