ਉਪ ਰਾਸ਼ਟਰਪਤੀ ਨੇ ਪਹਿਲੇ ਰਾਸ਼ਟਰੀ ਪੁਲਾੜ ਦਿਵਸ ਦੇ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 23 ਅਗਸਤ 2024

ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਪਹਿਲੇ ਰਾਸ਼ਟਰੀ ਪੁਲਾੜ ਦਿਵਸ ਦੇ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

‘ਐਕਸ’ ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਕਿਹਾ:

ਪਹਿਲੇ ਰਾਸ਼ਟਰੀ ਪੁਲਾੜ  ਦਿਵਸ ਦੇ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ!

ਇਹ ਦਿਨ #AtmanirbharBharat ਦੀ ਭਾਵਨਾ ਨਾਲ ਪ੍ਰੇਰਿਤ ਪੁਲਾੜ ਖੇਤਰ ਵਿੱਚ ਭਾਰਤ ਦੀ ਸ਼ਾਨਦਾਰ ਯਾਤਰਾ ਦੀ ਯਾਦ ਦਿਵਾਉਂਦਾ ਹੈ। ਸਾਡੀਆਂ ਇਸ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਇਸ ਗੱਲ ਦਾ ਪ੍ਰਤੀਬਿੰਬ ਹਨ ਕਿ ਪ੍ਰਤੀਬੱਧ ਵਿਗਿਆਨੀਆਂ ਦੀ ਅਗਵਾਈ ਵਿੱਚ ਇੱਕ ਦ੍ਰਿੜ੍ਹ ਰਾਸ਼ਟਰ ਕੀ ਕੁਝ ਪ੍ਰਾਪਤ ਕਰ ਸਕਦਾ ਹੈ।

ਸਾਡੇ ਪੁਲਾੜ ਵਿਗਿਆਨੀਆਂ ਨੂੰ ਸ਼ੁਭਕਾਮਨਾਵਾਂ, ਉਨ੍ਹਾਂ ਦੀਆਂ ਕਾਢਾਂ ਅਤੇ ਵਿਜ਼ਨ ਭਾਰਤ ਨੂੰ ਹੋਰ ਵੀ ਉਚਾਈਆਂ ‘ਤੇ ਲੈ ਜਾਣ ਅਤੇ ਮਾਨਵਤਾ ਨੂੰ ਲਗਾਤਾਰ ਪ੍ਰੇਰਿਤ ਕਰਦੇ ਰਹਿਣ। #NationalSpaceDay”