ਅਮਰਪੁਰਾ ਵਿੱਚ 3 ਕਰੋਡ਼ 89 ਲੱਖ ਦੀ ਲਾਗਤ ਨਾਲ ਤਿਆਰ ਹੋਵੇਗਾ  ਵਾਟਰ ਵਰਕਸ: ਡਿਪਟੀ ਕਮਿਸ਼ਨਰ    

ARVINDPAL SINGH
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਹੋਵੇਗਾ ਮੁਹੱਈਆ  
ਅਬੋਹਰ   1 ਅਕਤੂਬਰ  2021
ਡਿਪਟੀ ਕਮਿਸ਼ਨਰ ਫ਼ਾਜਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅਬੋਹਰ ਦੇ ਪਿੰਡ ਅਮਰਪੁਰਾ ਵਿੱਚ ਬਣੇ ਵਾਟਰ ਵਰਕਸ ‘ਚ  3 ਕਰੋਡ਼ 89 ਲੱਖ ਦੀ ਲਾਗਤ ਨਾਲ ਵਾਧਾ ਕੀਤਾ ਜਾ  ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਾਟਰ ਵਰਕਸ ਦੇ  ਨਾਲ ਪਿੰਡ ਦੇ ਲੋਕਾਂ ਨੂੰ ਸਾਫ ਪਾਣੀ ਪੀਣ ਲਈ ਮੁਹੱਈਆ ਹੋਵੇਗਾ।

ਹੋਰ ਪੜ੍ਹੋ :-ਆਜਾਦੀ ਕਾ ਅਮਿ੍ਰਤ ਮਹੋਤਸਰ ਮਣਾਉਣ ਸਬੰਧੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਟਰ ਵਰਕਸ ਨੂੰ ਵੱਡਾ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਪ੍ਰਾਜੈਕਟ ਤਿਆਰ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਵਾਟਰ ਵਰਕਸ ਲਈ ਦੌਲਤਪੁਰਾ ਮਾਈਨਰ ਤੋਂ ਪਾਈਪ ਖਾਲ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਏਗਾ ਅਤੇ ਪਾਣੀ ਇਕੱਠਾ ਕਰਨ ਲਈ ਇਕ ਟੈਂਕ ਵੀ ਬਣਾਇਆ ਜਾਵੇਗਾ। ਇਕੱਠਾ ਹੋਇਆ ਨਹਿਰੀ ਪਾਣੀ ਸਾਫ ਕਰਨ ਲਈ ਇਕ ਅਲੱਗ ਪ੍ਰਾਜੈਕਟ ਤਿਆਰ ਕੀਤਾ ਜਾਵੇਗਾ ਅਤੇ ਪਾਣੀ ਸਾਫ ਹੋਣ ਤੋਂ ਬਾਅਦ ਉੱਚੀ ਟੈਂਕੀ ਵਿੱਚ ਇਕੱਠਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਕੱਠਾ ਹੋਇਆ ਸਾਫ ਪਾਣੀ ਪਾਈਪ ਲਾਈਨਾਂ ਰਾਹੀਂ ਪਿੰਡ ਦੇ ਲੋਕਾਂ ਦੇ ਘਰ ਘਰ ਤੱਕ ਪਹੁੰਚਾਇਆ ਜਾਵੇਗਾ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਚਮਕ ਸਿੰਗਲਾ ਨੇ ਦੱਸਿਆ ਕਿ  ਇਸ ਪ੍ਰਾਜੈਕਟ ਲਈ ਟੈਂਡਰ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 12  ਮਹੀਨਿਆਂ ਵਿੱਚ ਇਹ ਵਾਟਰ ਵਰਕਸ ਤਿਆਰ ਹੋ ਜਾਵੇਗਾ ਅਤੇ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਏਗਾ। ਉਨ੍ਹਾਂ ਦੱਸਿਆ ਕਿ ਅਮਰਪੁਰਾ ਦੇ ਲੋਕਾਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਇਸ ਵਾਟਰ ਵਰਕਸ ਨੂੰ ਸ਼ੁਰੂ ਕਰਵਾਇਆ ਜਾਵੇ ਅਤੇ ਹੁਣ ਇਸ ਵਾਟਰ ਵਰਕਸ ਨੂੰ ਬਣਾਉਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।