WILL APPEAL Aਲੌਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਾਂਗੇ: ਕੈਪਟਨ ਅਮਰਿੰਦਰ ਸਿੰਘGAINST HC RULING ON SCHOOL FEE FOR LOCKDOWN PERIOD, SAYS PUNJAB CM

ਚੰਡੀਗੜ੍ਹ, 5 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲੌਕਡਾਊਨ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਆਗਿਆ ਦੇਣ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਅਪੀਲ ਕਰੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ ‘ਤੇ ਟਿੱਪਣੀ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡਿਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ, ”ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤੱਕ ਮੈਨੂੰ ਇਸ ਮਾਮਲੇ ਉਤੇ ਮੈਡੀਕਲ ਸਲਾਹ ਨਹੀ ਮਿਲ ਜਾਂਦੀ।”
ਲੌਕਡਾਊਨ ਸਮੇਂ ਸਕੂਲਾਂ ਵੱਲੋਂ ਫੀਸ ਵਸੂਲਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫੀਸ ਨਾ ਵਸੂਲਣ ਦਾ ਸਹੀ ਫੈਸਲਾ ਲਿਆ ਸੀ।
ਉਨ੍ਹਾਂ ਕਿਹਾ, ”ਸਕੂਲ ਬੰਦ ਹੋਣ ‘ਤੇ ਮਾਪਿਆਂ ਕੋਲੋਂ ਫੀਸ ਵਸੂਲਣੀ ਗਲਤ ਹੈ।” ਉਨ੍ਹਾਂ ਕਿਹਾ ਕਿ ਇਸ ਮਾਮਲੇ ਉਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫੈਸਲੇ ਖਿਲਾਫ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।