39 ਹਜ਼ਾਰ 827 ਮੀਟਰਕ ਟਨ ਝੋਨੇ ਦੀ ਆਮਦ ਵਿਚੋਂ 39 ਹਜਾਰ 777 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ
ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 78 ਕਰੋੜ 27 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਰੂਪਨਗਰ, 15 ਅਕਤੂਬਰ: ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 39 ਹਜ਼ਾਰ 827 ਮੀਟਰਕ ਟਨ ਝੋਨੇ ਦੀ ਆਮਦ ਵਿਚੋਂ 39 ਹਜਾਰ 777 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਜਦਕਿ 31 ਹਜਾਰ 398 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ, ਲਿਫਟਿੰਗ ਦੇ ਮਾਮਲੇ ਵਿੱਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅਵੱਲ ਰਿਹਾ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਡੀਆਂ ਵਿਖੇ ਝੋਨੇ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਕਰਮਚਾਰੀਆਂ ਵਲੋਂ ਕਿਸਾਨਾਂ ਨੂੰ ਹਰ ਸੁਵਿਧਾ ਮੁੱਹਈਆ ਕਰਵਾਉਣ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ ਜਿਸ ਸਦਕਾ ਜ਼ਿਲ੍ਹਾ ਰੂਪਨਗਰ ਝੋਨੇ ਦੀ ਲਿਫਟਿੰਗ ਦੇ ਮਾਮਲੇ ਵਿਚ ਮੋਹਰੀ ਜ਼ਿਲ੍ਹਾ ਬਣ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੇ ਝੋਨੇ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤੀ ਜਾ ਰਹੀ ਹੈ ਜਿਸ ਲਈ ਸਮੂਹ ਐਸ ਡੀ ਐਮ ਵਲੋਂ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਮੁਸ਼ਕਿਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 78 ਕਰੋੜ 27 ਲੱਖ ਦੀ ਅਦਾਇਗੀ ਕਿਸਾਨਾਂ
ਨੂੰ ਹੋ ਚੁੱਕੀ ਹੈ ਤੇ 39 ਹਜਾਰ 777 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 15 ਅਕਤੂਬਰ ਤੱਕ ਵੱਖ ਵੱਖ ਮੰਡੀਆਂ ਵਿੱਚ 39 ਹਜ਼ਾਰ 827 ਮੀਟਰਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 39 ਹਜ਼ਾਰ 777 ਮੀਟਰਕ ਟਨਸਰ ਝੋਨਾ ਖਰੀਦਿਆ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 14 ਹਜਾਰ 453 ਮੀਟਰਕ ਟਨ, ਮਾਰਕਫੈੱਡ ਵੱਲੋਂ 10 ਹਜ਼ਾਰ 502 ਮੀਟਰਕ ਟਨ, ਪਨਸਪ ਵੱਲੋਂ 8 ਹਜਾਰ 986 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 5 ਹਜਾਰ 375 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 87 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ।

English






