ਬਠਿੰਡਾ ਜਿਲ•ੇ ਦੇ ਕਸਬਾ ਰਾਮਪੁਰਾ ਫੂਲ ਵਿਚ ਇਕ ਨਿਹੰਗ ਵੱਲੋਂ ਇੱਕ ਲੜਕੀ ਨੂੰ ਕੈਦ ਕਰਕੇ ਰੱਖਣ, ਸ਼ਰੀਰਕ ਸੋਸ਼ਣ ਕਰਨ ਅਤੇ ਕਰੰਟ ਲਗਾਏ ਜਾਣ ਸਬੰਧੀ ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸਨ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਅਤੇ ਐਸ.ਐਸ.ਪੀ. ਬਠਿੰਡਾ ਤੋਂ 13 ਫਰਵਰੀ, 2020 ਤੱਕ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮੀਡੀਆ ਰਾਹੀਂ ਇਹ ਮਾਮਲਾ ਉਨ•ਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ•ਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਐਸ.ਪੀ. ਰੈਂਕ ਦੇ ਅਧਿਕਾਰੀ ਤੋਂ ਕਰਵਾ ਕੇ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ।

English






