ਬਰਨਾਲਾ, 14 ਜੁਲਾਈ
ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ 15 ਜੁਲਾਈ (ਦਿਨ ਸ਼ੁੱਕਰਵਾਰ) ਨੂੰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਸਵੇਰੇ 11 ਵਜੇ ਵਿਸ਼ਵ ਹੁਨਰ ਦਿਵਸ ਮਨਾਇਆ ਜਾਵੇਗਾ।
ਇਸ ਸਬੰਧੀ ਜ਼ਿਲਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਭਲਕੇ ਪਲੇਸਮੈਂਟ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਵਿਚ ਟੈਕਨੀਸ਼ਨ, ਜੂਨੀਅਰ ਟੈਕਨੀਸ਼ਨ, ਮਾਰਕੀਟਿੰਗ ਐਗਜ਼ੀਕਿਊਟਿਵ, ਟੀਮ ਲੀਡਰ, ਵੈਲਨੈੱਸ ਐਡਵਾਇਜ਼ਰ ਆਦਿ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ ਬਾਰਵੀਂ, ਗਰੈਜੂਏਟ, ਪੋਸਟ ਗਰੈਜੂਏਟ ਅਤੇ ਆਈ.ਟੀ.ਆਈ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾਵੇ।

English






