ਚੰਡੀਗੜ੍ਹ, 13 ਅਕਤੂਬਰ:ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 2320 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।
ਪੰਜਾਬ ਦੀਆਂ ਮੰਡੀਆਂ ਵਿਚ ਅੱਜ ਸ਼ਾਮ ਤੱਕ ਕੁਲ 34 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਿਸ ਵਿਚੋਂ 23 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 402587 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 402179 ਮੀਟ੍ਰਿਕ ਟਨ ਝੋਨਾ ਅਤੇ ਮਿਲਰਜ਼ ਵਲੋਂ 408 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਕੈਬਨਿਟ ਮੰਤਰੀ ਨੇ ਕਿਸਾਨਾਂ ਵਲੋਂ ਕੋਵਿਡ 19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਵਿੱਚ ਕੀਤੇ ਜਾ ਰਹੇ ਭਰਪੂਰ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ।
ਖੁਰਾਕ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ।

English





