ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ, 20 JUN 2024 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਜੀਵਨ ਯਾਤਰਾ ਕਰੋੜਾਂ ਲੋਕਾਂ ਨੂੰ ਆਸ਼ਾ ਪ੍ਰਦਾਨ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਐਕਸ  (X)‘ਤੇ ਪੋਸਟ ਕੀਤਾ:

“ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਸਮਰਪਣ  ਭਾਵ ਸਾਨੂੰ ਸਭ ਨੂੰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦਾ ਗਿਆਨ ਅਤੇ ਗ਼ਰੀਬਾਂ ਅਤੇ ਵੰਚਿਤਾਂ ਦੀ ਸੇਵਾ ਨੂੰ ਮਹੱਤਵ ਦੇਣਾ ਸਾਡੇ ਲਈ ਇੱਕ ਮਜ਼ਬੂਤ ਮਾਰਗਦਰਸ਼ਕ ਸ਼ਕਤੀ ਹੈ। ਉਨ੍ਹਾਂ ਦੀ ਜੀਵਨ ਯਾਤਰਾ ਕਰੋੜਾਂ ਲੋਕਾਂ ਨੂੰ ਆਸ਼ਾ ਪ੍ਰਦਾਨ ਕਰਦੀ ਹੈ। ਭਾਰਤ ਉਨ੍ਹਾਂ ਦੇ ਅਣਥੱਕ ਪ੍ਰਯਾਸਾਂ ਅਤੇ ਦੂਰਦਰਸ਼ੀ ਅਗਵਾਈ ਦੇ ਲਈ ਸਦਾ ਉਨ੍ਹਾਂ ਦਾ ਆਭਾਰੀ ਰਹੇਗਾ। ਈਸ਼ਵਰ ਉਨ੍ਹਾਂ ਨੂੰ ਤੰਦਰੁਸਤ ਜੀਵਨ ਅਤੇ ਲੰਬੀ ਉਮਰ ਬਖਸ਼ਣ। @rashtrapatibhvn”