ਪ੍ਰਧਾਨ ਮੰਤਰੀ ਨੇ ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ ਆਈਟੀਬੀਪੀ ਹਿਮਵੀਰਾਂ ਨੂੰ ਵਧਾਈਆਂ ਦਿੱਤੀਆਂ

ਚੰਡੀਗੜ੍ਹ, 24 OCT 2024 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਟੀਬੀਪੀ ਸਥਾਪਨਾ ਦਿਵਸ ਦੇ ਅਵਸਰ ‘ਤੇ ਆਈਟੀਬੀਪੀ ਦੇ ਹਿਮਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੰਦੇ ਹੋਏ ਆਈਟੀਬੀਪੀ ਨੂੰ ਵੀਰਤਾ ਅਤੇ ਸਮਰਪਣ ਦਾ ਪ੍ਰਤੀਕ ਦੱਸਿਆ। ਉਨ੍ਹਾਂ ਨੇ ਕੁਦਰਤੀ ਆਫ਼ਤਾਂ ਅਤੇ ਬਚਾਅ ਕਾਰਜਾਂ ਦੇ ਦੌਰਾਨ ਉਨ੍ਹਾਂ ਦੇ ਪ੍ਰਯਾਸਾਂ ਦੀ ਭੀ ਸ਼ਲਾਘਾ ਕੀਤੀ ਜੋ ਲੋਕਾਂ ਦੇ ਲਈ ਮਾਣ ਦਾ ਵਿਸ਼ਾ ਹੈ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:

“ਆਈਟੀਬੀਪੀ ਹਿਮਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ। ਇਹ ਬਲ ਵੀਰਤਾ ਅਤੇ ਸਮਰਪਣ ਦੇ ਪ੍ਰਤੀਕ ਦੇ ਰੂਪ ਵਿੱਚ ਹਮੇਸ਼ਾ ਕਾਰਜ ਕਰਦਾ ਹੈ। ਉਹ ਸਭ ਤੋਂ ਚੁਣੌਤੀਪੂਰਨ ਇਲਾਕਿਆਂ ਅਤੇ ਕਠਿਨ ਜਲਵਾਯੂ ਪਰਿਸਥਿਤੀਆਂ ਵਿੱਚ ਭੀ ਸਾਡੀ ਰੱਖਿਆ ਕਰਦੇ ਹਨ। ਇਸ ਦੇ ਇਲਾਵਾ, ਕੁਦਰਤੀ ਆਫ਼ਤਾਂ ਅਤੇ ਬਚਾਅ ਕਾਰਜਾਂ ਦੇ ਦੌਰਾਨ ਉਨ੍ਹਾਂ ਦੇ ਪ੍ਰਯਾਸ ਲੋਕਾਂ ਵਿੱਚ ਬੇਹੱਦ ਮਾਣ ਦੀ ਭਾਵਨਾ ਪੈਦਾ ਕਰਦੇ ਹਨ। @ITBP_official”