ਪੰਜਾਬ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਅਕਾਲ ਚਲਾਣੇ ‘ਤੇ ਸਤਿਕਾਰ ਵਜੋਂ ਸੱਤ ਦਿਨ ਦਾ ਰਾਜਸੀ ਸ਼ੋਕ ਐਲਾਨ ਕੀਤਾ

punjab govt logo

ਚੰਡੀਗੜ, ਅਗਸਤ 31: ਦੇਸ਼ ਦੇ ਸਾਬਕਾ ਰਾਸ਼ਟਰਪਤੀ, ਸ੍ਰੀ ਪ੍ਰਣਬ ਮੁਖਰਜੀ ਜੀ ਜਿੰਨਾਂ ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਨੇ 31.08.2020 ਤੋਂ 06.09.2020 ਤੱਕ ਸੱਤ ਦਿਨ ਦਾ ਰਾਜ ਵਿੱਚ ਰਾਜਸੀ ਸ਼ੋਕ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ, ਪੰਜਾਬ ਨੇ ਇਸ ਸਬੰਧੀ ਜਾਰੀ ਪੱਤਰ ਵਿਚ ਹੁਕਮ ਜਾਰੀ ਕੀਤੇ ਹਨ ਕਿ ਇਨਾਂ ਦਿਨਾਂ ਦੌਰਾਨ ਸਰਕਾਰੀ ਦਫਤਰਾਂ ਵਿੱਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ ਅਤੇ ਸਰਕਾਰੀ ਇਮਾਰਤਾਂ ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਰਾਜ ਦੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।