ਚੰਡੀਗੜ, 22 ਦਸੰਬਰ 2021
ਸੂਬੇ ਵਿੱਚ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਕੰਮ ਲਈ ਲੇਬਰ ਸਿੱਧੇ ਤੌਰ ‘ਤੇ ਵਰਕਰ ਮੈਨੇਜਮੈਂਟ (ਮਜ਼ਦੂਰ ਪ੍ਰਬੰਧਨ ਕਮੇਟੀਆਂ) ਤੋਂ ਮੰਗੀ ਜਾ ਸਕਦੀ ਹੈ। ਇਸ ਦਾ ਭੁਗਤਾਨ ਵੀ ਸਿੱਧਾ ਉਨ੍ਹਾਂ ਨੂੰ ਕੀਤਾ ਜਾਵੇਗਾ।
ਹੋਰ ਪੜ੍ਹੋ :-ਐਮ. ਆਰ ਖੇਡ ਸਟੇਡੀਅਮ ਵਿੱਚ ਮਹਿਲਾ ਸਸ਼ਕਤੀਕਰਨ ਰੌਣਕ ਮੇਲਾ ਕਰਵਾਇਆ ਗਿਆ
ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਲੇਬਰ ਕੰਮ ਦੇ ਅਵਾਰਡ ਲਈ ਨੀਤੀ ਵਿੱਚ ਜ਼ਰੂਰੀ ਉਪਬੰਧ ਸ਼ਾਮਲ ਕੀਤੇ ਗਏ ਹਨ ਅਤੇ ਰਾਜ ਭਰ ਦੀਆਂ ਵਰਕਰ ਮੈਨੇਜਮੈਂਟ ਕਮੇਟੀਆਂ ਵੈਬਸਾਈਟ https://eproc.punjab.gov.in ਰਾਹੀਂ ਲੇਬਰ ਕੰਮ ਦੇ ਅਵਾਰਡ ਲਈ 23 ਦਸੰਬਰ, 2021 ਤੱਕ ਸਿੱਧੇ ਤੌਰ ‘ਤੇ ਅਪਲਾਈ ਕਰ ਸਕਦੀਆਂ ਹਨ।

English






