ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਦਿੱਤੀ ਵਧਾਈ
ਲੁਧਿਆਣਾ, 29 ਸਤੰਬਰ 2021
ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਨਵੀਂ ਬਣੀ ਵਜ਼ਾਰਤ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਅਤੇ ਇਹ ਸਰਕਾਰ ਉਨ੍ਹਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ਇਹ ਸ਼ਬਦ ਪਵਨ ਦੀਵਾਨ ਨੇ ਆਪਣੇ ਸਾਥੀਆਂ ਸਣੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੰਦਿਆਂ ਆਖੇ।
ਹੋਰ ਪੜ੍ਹੋ :-ਕਲੀਨ ਇੰਡੀਆ ਮੁਹਿੰਮ ਤਹਿਤ ਹਰ ਪਿੰਡ ਵਿਚੋਂ ਇਕ ਮਣ ਪਲਾਸਟਿਕ ਕਚਰਾ ਇੱਕਠਾ ਕੀਤਾ ਜਾਵੇਗਾ
ਪਵਨ ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਨਾਲ ਖੜ੍ਹੀ ਹੈ ਤੇ ਮੌਜੂਦਾ ਵਜ਼ਾਰਤ ਤੋਂ ਲੋਕਾਂ ਦੀਆਂ ਉਮੀਦਾਂ ਹੋਰ ਵੀ ਜ਼ਿਆਦਾ ਵਧ ਗਈਆਂ ਹਨ।
ਦੀਵਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ 90 ਪ੍ਰਤੀਸ਼ਤ ਪਹਿਲਾਂ ਹੀ ਪੂਰੇ ਕਰ ਚੁੱਕੀ ਹੈ, ਜਦਕਿ ਬਾਕੀ ਵੀ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਹਰਿੰਦਰ ਸਿੰਘ ਭਾਂਬਰੀ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਫਤਿਹਗੜ੍ਹ ਸਾਹਿਬ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ, ਜੋਗਿੰਦਰ ਸਿੰਘ ਮੈਣੀ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ।

English






