ਪੰਜਾਬ ਸਰਕਾਰ ਵੱਲੋਂ ਪਾਣੀ ਦੇ ਨਿਯਮਿਤ ਨਮੂਨੇ ਲੈਣ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਸਬੰਧੀ ਵਿਆਪਕ ਨੀਤੀ ਜਾਰੀ

Health Minister punjab
ਚੰਡੀਗੜ, 11 ਫਰਵਰੀ:
ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਇਹਨਾਂ ਨਾਲ ਹੋਣ ਵਾਲੇ ਜਾਨੀ ਨੁਕਸਾਨ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੀਣ ਵਾਲੇ ਪਾਣੀ ਦੇ ਨਮੂਨੇ ਲੈਣ ਸੰਬੰਧੀ ਇਕ ਵਿਆਪਕ ਨੀਤੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਨਵੀਂ ਨੀਤੀ ਅਨੁਸਾਰ ਸਹਿਰੀ ਖੇਤਰਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਨਿਯਮਿਤ ਨਮੂਨੇ ਲੈਣ ਦੀ ਜੰਿਮੇਵਾਰੀ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ ਹੈ।
ਇਸੇ ਤਰਾਂ, ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਪੀਣ ਦੀ ਸਪਲਾਈ ਅਤੇ ਨਿਯਮਿਤ ਨਮੂਨੇ ਲੈਣ ਦੀ ਜੰਿਮੇਵਾਰੀ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੀ ਹੈ।
ਸ. ਸਿੱਧੂ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪੇਂਡੂ ਅਤੇ ਸਹਿਰੀ ਖੇਤਰਾਂ ਦੇ ਵਸਨੀਕਾਂ ਨੂੰ ਸਪਲਾਈ ਕੀਤੇ ਜਾ ਰਹੇ ਪਾਣੀ ਦੀ ਨਿਯਮਿਤ ਕਲੋਰੀਨੇਸਨ ਨੂੰ ਵੀ ਯਕੀਨੀ ਬਣਾਏਗਾ। ਉਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਪੀਣ ਵਾਲੇ ਪਾਣੀ ਦੇ ਰੋਜ਼ਾਨਾ ਪੱਧਰ ‘ਤੇ ਨਮੂਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਹੀਂ ਲਏ ਜਾਣਗੇ। ਹਾਲਾਂਕਿ, ਪਾਣੀ ਸਬੰਧੀ ਕਿਸੇ ਬੀਮਾਰੀ ਦੇ ਫੈਲਣ ਦੀ ਸਥਿਤੀ ਵਿਚ ਸਿਹਤ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਦੇ ਨਮੂਨੇ ਲੈ ਕੇ ਬੈਕਟਰੀਆ ਹੋਣ ਸਬੰਧੀ ਜਾਂਚ ਕੀਤੀ ਜਾਵੇਗੀ ਅਤੇ ਉਨਾਂ ਇਲਾਕਿਆਂ ਤੋਂ ਪੀਣ ਵਾਲੇ ਪਾਣੀ ਦੇ ਨਮੂਨੇ ਲਏ ਜਾਣਗੇ ਜਿੱਥੇ ਪਿਛਲੇ ਸਮੇਂ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਦੀਆਂ ਖਬਰਾਂ ਮਿਲੀਆਂ ਹਨ। ਸਿਹਤ ਵਿਭਾਗ ਉਨਾਂ ਖੇਤਰਾਂ ਤੋਂ ਨਮੂਨੇ ਲਵੇਗਾ ਜਿੱਥੇ ਪਾਣੀ ਦੇ ਗੰਦੇ ਹੋਣ ਦੀ ਸਕਿਾਇਤ ਮਿਲੀ ਹੈ ਜਾਂ ਜਿੱਥੋਂ ਡਾਇਰੀਆ ਜਾਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਕੇਸ ਸਾਹਮਣੇ ਆ ਰਹੇ ਹਨ।
ਉਨਾਂ ਕਿਹਾ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਦਿਸਾ ਨਿਰਦੇਸ ਜਾਰੀ ਕੀਤੇ ਗਏ ਹਨ ਤਾਂ ਜੋ ਸਿਹਤ ਵਿਭਾਗ ਵੱਲੋਂ ਇਕੱਠੇ ਕੀਤੇ ਪਾਣੀ ਦੇ ਨਮੂਨਿਆਂ ਨੂੰ ਜਾਂਚ ਲਈ ਸਟੇਟ ਪਬਲਿਕ ਹੈਲਥ ਲੈਬਾਰਟਰੀ, ਖਰੜ ਭੇਜਿਆ ਜਾ ਸਕੇ। ਉਨਾਂ ਕਿਹਾ ਕਿ ਤੁਰੰਤ ਉਪਾਵਾਂ ਲਈ ਸਬੰਧਤ ਵਿਭਾਗ ਨੂੰ ਉਨਾਂ ਇਲਾਕਿਆਂ ਦੇ ਵੇਰਵੇ ਸਾਂਝੇ ਕੀਤੇ ਜਾਣਗੇ ਜਿੱਥੋਂ ਪਾਣੀ ਦੇ ਨਮੂਨੇ (ਬੈਕਟਰੀਆ ਆਦਿ ਕਾਰਨ) ਠੀਕ ਨਹੀਂ ਪਾਏ ਗਏ । ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ, ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਉਸ ਖੇਤਰ ਵਿੱਚ ਪੀਣ ਵਾਲੇ ਪਾਣੀ ਦਾ ਬਦਲਵਾਂ ਸਰੋਤ ਮੁਹੱਈਆ ਕਰਵਾਉਣਾ ਯਕੀਨੀ ਬਣਾਵੇ ਜਿੱਥੋਂ ਬਿਮਾਰੀਆਂ ਦੇ ਕੇਸ ਸਾਹਮਣੇ ਆਏ ਹਨ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਉਹਨਾਂ ਖੇਤਰਾਂ ਦੇ ਪੀਣ ਵਾਲੇ ਪਾਣੀ ਦੀ ਤੁਰੰਤ ਕਲੋਰੀਨੇਸ਼ਨ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜਿੱਥੋਂ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ।