ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

ਚੰਡੀਗੜ੍ਹ, ਮਾਰਚ 19 :- 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਭਵਨ ਵਿਖੇ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ।

ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮਿਲਣੀ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

 

ਹੋਰ ਪੜ੍ਹੋ :- ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ

————