ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੰਦਰਜੀਤ ਸਿੰਘ ਖ਼ਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਦਸੰਬਰ 2023
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾ ਦੇ ਸੰਸਥਾਪਕ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਵੱਲੋਂ ਧਾਰਮਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਉਪਰਾਲੇ ਜ਼ਿਲ੍ਹਾ ਫਰੀਦਕੋਟ ਲਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਨਾਮ ਫਰੀਦਕੋਟ ਵਾਸੀਆਂ ਦੇ ਦਿਲਾਂ ‘ਚ ਸਦੀਵੀ ਤੌਰ ‘ਤੇ ਵਸਿਆ ਰਹੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।