ਜਨਰਲ ਆਬਜ਼ਰਵਰ ਦੀ ਮੌਜੂਦਗੀ ’ਚ ਈਵੀਐਮਜ਼ ਦੀ ਰੈਂਡੇਮਾਈਜ਼ੇਸ਼ਨ

Sorry, this news is not available in your requested language. Please see here.

ਬਰਨਾਲਾ,  9 ਜੂਨ :-  

12-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਆਬਜ਼ਰਵਰ ਮੁਹੰਮਦ ਜ਼ੁਬੈਰ ਅਲੀ ਹਾਸ਼ਮੀ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮਗਰੋਂ ਜਨਰਲ ਆਬਜ਼ਰਵਰ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਈਵੀਐਮ ਮਸ਼ੀਨਾਂ ਅਤੇ ਮਾਈਕ੍ਰੋ ਆਬਜ਼ਰਵਰਾਂ ਦੀ ਰੈਂਡੇਮਾਈਜ਼ੇਸ਼ਨ ਵੀ ਕੀਤੀ ਗਈ। ਇਸ ਮੌਕੇ ਜਨਰਲ ਆਬਜ਼ਰਵਰ ਨੇ ਚੋਣ ਅਮਲੇ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਆਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਕਮ ਸਹਾਇਕ ਰਿਟਰਨਿੰਗ ਅਫਸਰ ਮਹਿਲ ਕਲਾਂ ਅਮਿਤ ਬੈਂਬੀ, ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫਸਰ ਬਰਨਾਲਾ ਗੋਪਾਲ ਸਿੰਘ ਤੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਹਾਜ਼ਰ ਸਨ।

 

ਹੋਰ ਪੜ੍ਹੋ :- ਵੱਖ ਵੱਖ ਬੈਕਾ ਵਲੋਂ 25 ਕਰੋੜ ਦੇ ਸੈਂਕਸ਼ਨ ਲੈਟਰ ਵੰਡੇ ਗਏ : ਐਲ.ਡੀ.ਐਮ ਕੇਵਲ ਕਲਸੀ