ਕੋਵਿਡ ਮੱਦੇਨਜਰ  ਜਿਲ੍ਹੇ ਵਿਚ ਪਾਬੰਦੀਆਂ ਲਾਗੂ

GURPREET KHAIRA
ਕੋਵਿਡ ਮੱਦੇਨਜਰ  ਜਿਲ੍ਹੇ ਵਿਚ ਪਾਬੰਦੀਆਂ ਲਾਗੂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰਾਤ 10 ਵਜੇ ਤੋ ਸਵੇਰ 5 ਵਜੇ ਤੱਕ ਰਹੇਗਾ ਰਾਤ ਦਾ ਕਰਿਫਊਡਿਪਟੀ ਕਮਿਸ਼ਨਰ
15 ਜਨਵਰੀ ਤੱਕ ਸਾਰੇ ਸਕੂਲ,ਕਾਲਜ,ਯੂਨੀਵਰਸਿਟੀ ਅਤੇ ਕੋਚਿੰਗ ਸੰਸਥਾਨ ਰਹਿਣਗੇ ਬੰਦ
ਕਰਿਫਊ ਦੀ ਉਲੰਘਨਾ ਕਰਨ ਵਾਲਿਆਂ ਤੇ ਕੀਤੀ ਜਾਵੇਗੀ ਕਾਰਵਾਈਪੁਲਸ ਕਮਿਸ਼ਨਰ

ਅੰਮਿ੍ਰਤਸਰ 4 ਜਨਵਰੀ 2022

ਕੋਵਿਡ ਦੇ ਵੱਧ ਰਹੇ ਖਤਰੇ ਦੇ ਮੱਦੇਨਜਰ ਜਿਲ੍ਹਾ ਮੈਜਿਸਟ੍ਰੇਟ ਸਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਵਿਸੇਸ ਹੁਕਮ ਜਾਰੀ ਕਰਕੇ ਜਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸਤ ਕੀਤਾ ਗਿਆ ਹੈ

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ

ਇਸ ਸਬੰਧੀ ਪ੍ਰੈ੍ਰਸ ਕਾਨਫਰੰਸ ਕਰਦੇ ਹੋਏ ਸਖਹਿਰਾ ਨੇ ਦੱਸਿਆ ਕਿ ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨ੍ਹਾਂ ਹੁਕਮਾਂ ਅਨੁਸਾਰ ਗੈਰ ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰਾਤ ਦਾ ਕਰਿਫਊ ਰਹੇਗਾ ਹਾਲਾਂਕਿ ਜਰੂਰੀ ਗਤੀਵਿਧੀਆਂਸਮਾਨ ਦੀ ਢੌਆ ਢੁਆਈਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ ਇਸੇ ਤਰਾਂ ਹਵਾਈ ਜਹਾਜਰੇਲਵੇ ਅਤੇ ਬੱਸ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ

ਇਸੇ ਤਰਾਂ ਸਕੂਲਕਾਲਜਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ

ਇਸੇ ਤਰਾਂ ਸਾਰੇ ਬਾਰਸਿਨੇਮਾਮਲਟੀਪਲੈਕਸਸਪਾਮਿਊਜੀਅਮਮਾਲਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ ਰਾਸਟਰੀ ਅੰਤਰਰਾਸਟਰੀ ਖੇਡ ਮੁਕਾਬਲਿਆਂ ਦੀਆਂ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਬਿਨ੍ਹਾਂ ਹੋਰ ਸਭ ਲਈ ਸਪੋਰਟਸ ਕੰਪਲੈਕਸਸਟੇਡੀਆਸਵੀਮਿੰਗ ਪੂਲਜਿੰਮ ਵੀ ਬੰਦ ਰਹਿਣਗੇ ਦਰਸਕਾਂ ਤੇ ਵੀ ਰੋਕ ਰਹੇਗੀ ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ 

ਸਰਕਾਰੀ ਪ੍ਰਾਈਵੇਟ ਦਫਤਰਾਂਉਦਯੋਗਾਂਕੰਮਕਾਜੀ ਥਾਂਵਾਂ ਤੇ ਪੂਰੀ ਤਰਾਂ ਵੈਕਸੀਨੇਟਡ ਸਟਾਫ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ ਸ੍ਰ ਖਹਿਰਾ ਨੇ ਦੱਸਿਆ ਕਿ 500 ਤੋਂ ਵੱਧ ਇਨਡੋਰ ਅਤੇ 700 ਤੋਂ ਵੱਧ ਆਉਟਡੋਰ ਵਿਅਕਤੀਆਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਦੀ ਸੀਮਾ ਰੇਖਾ 50 ਫੀਸਦੀ ਨਿਸ਼ਚਤ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਜਨਤਕ ਥਾਂਵਾਂ ਤੇ ਕੇਵਲ ਉਨ੍ਹਾਂ ਵਿਅਕਤੀਆਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ ਜਿੰਨਾਂ ਨੇ ਵੈਕਸੀਨ ਦੀਆਂ ਦੋਵੇਂ ਡੋਜ ਲਵਾਈਆਂ ਹੋਣਗੀਆਂ ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਆਪਣੇ ਕੋਲ ਦੂਜੀ ਡੋਜ ਦੇ ਸਰਟੀਫਿਕੇਟ ਦੀ ਹਾਰਡ ਜਾਂ ਸਾਫਟ ਕਾਪੀ ਰੱਖਣੀ ਲਾਜਮੀ ਹੋਵੇਗੀ ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਡਾ:ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਕਿਹਾ ਕਿ ਪਹਿਲੇ ਦੋ –ਤਿੰਨ ਦਿਨ ਕੋਵਿਡ ਦੀਆਂ ਹਦਾਇਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਉਪਰੰਤ ਮਾਸਕ ਨਾ ਪਾਉਣ ਵਾਲੇ ਜਾਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਧਾਰਾ 188 ਅਧੀਨ ਕਾਰਵਾਈ ਕੀਤੀ ਜਾਵੇਗੀ ਡਾਗਿੱਲ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨ ਦੀਆਂ ਦੋਵੇਂ ਡੋਜਾਂ ਜਰੂਰ ਲਗਵਾਉਣ

ਇਹ ਹੁਕਮ 15 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ